20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਾਉਣ ਦੀ ਪਹਿਲੀ ਭਰਵੀਂ ਬਾਰਿਸ਼ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਰਾਹਤ, ਕਿਸਾਨਾਂ ਦੇ ਚਿਹਰਿਆਂ 'ਤੇ ਆਈਆਂ ਰੌਣਕਾਂ

ਅਜਨਾਲਾ, (ਅੰਮ੍ਰਿਤਸਰ), 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਾਉਣ ਮਹੀਨੇ ਦੀ ਪਹਿਲੀ ਭਰਵੀਂ ਬਾਰਿਸ਼ ਨੇ ਪੰਜਾਬ ਭਰ ਵਿਚ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ......

Ad Position 21
No active advertisement
ਅਜੀਤ ਡੈਸਕ 21-07-2026

ਅਜਨਾਲਾ, (ਅੰਮ੍ਰਿਤਸਰ), 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਾਉਣ ਮਹੀਨੇ ਦੀ ਪਹਿਲੀ ਭਰਵੀਂ ਬਾਰਿਸ਼ ਨੇ ਪੰਜਾਬ ਭਰ ਵਿਚ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਦਿੱਤੀ ਹੈ। ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਲੋਕਾਂ ਨੇ ਵੀ ਰਾਹਤ ਦਾ ਸਾਹ ਲਿਆ ਹੈ। ਇਸ ਬਾਰਿਸ਼ ਨਾਲ ਸਭ ਤੋਂ ਵੱਧ ਖੁਸ਼ੀ ਕਿਸਾਨਾਂ ਵਿਚ ਦੇਖਣ ਨੂੰ ਮਿਲ ਰਹੀ ਹੈ। ਖੇਤੀ ਮਾਹਰਾਂ ਅਨੁਸਾਰ ਝੋਨੇ ਦੀ ਫ਼ਸਲ ਲਈ ਇਹ ਬਾਰਿਸ਼ ਬੇਹੱਦ ਲਾਭਦਾਇਕ ਸਾਬਤ ਹੋਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੀਂਹ ਝੋਨੇ ਲਈ ਘਿਓ ਵਾਂਗ ਕੰਮ ਕਰੇਗਾ, ਜਿਸ ਨਾਲ ਫ਼ਸਲ ਦੇ ਵਾਧੇ ਨੂੰ ਤੇਜ਼ੀ ਮਿਲੇਗੀ ਅਤੇ ਪਾਣੀ ਦੀ ਲੋੜ ਵੀ ਕੁਝ ਸਮੇਂ ਲਈ ਘੱਟ ਹੋ ਜਾਵੇਗੀ। ਦੂਜੇ ਪਾਸੇ ਭਾਰੀ ਗਰਮੀ ਕਾਰਨ ਲਗਾਤਾਰ ਪੈ ਰਹੇ ਬਿਜਲੀ ਦੇ ਵੱਧ ਲੋਡ ਵਿਚ ਵੀ ਕਮੀ ਆਉਣ ਦੀ ਉਮੀਦ ਹੈ। ਮੀਂਹ ਕਾਰਨ ਏਅਰ ਕੰਡੀਸ਼ਨਰਾਂ ਅਤੇ ਕੂਲਰਾਂ ਦੀ ਵਰਤੋਂ ਘੱਟਣ ਨਾਲ ਬਿਜਲੀ ਦੀ ਮੰਗ ਘਟੇਗੀ, ਜਿਸ ਨਾਲ ਪੰਜਾਬ ਵਾਸੀਆਂ ਨੂੰ ਬਿਜਲੀ ਕੱਟਾਂ ਤੋਂ ਵੀ ਕਾਫ਼ੀ ਹੱਦ ਤੱਕ ਰਾਹਤ ਮਿਲਣ ਦੀ ਸੰਭਾਵਨਾ ਹੈ।

ਮੌਸਮ ਵਿਚ ਆਈ ਇਸ ਤਬਦੀਲੀ ਨੇ ਨਾ ਸਿਰਫ਼ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਸਗੋਂ ਖੇਤੀਬਾੜੀ ਅਤੇ ਬਿਜਲੀ ਪ੍ਰਬੰਧਨ ਦੇ ਪੱਖੋਂ ਵੀ ਇਹ ਬਾਰਿਸ਼ ਕਾਫ਼ੀ ਫ਼ਾਇਦੇਮੰਦ ਮੰਨੀ ਜਾ ਰਹੀ ਹੈ। ਜੇਕਰ ਆਉਣ ਵਾਲੇ ਦਿਨਾਂ ਵਿਚ ਵੀ ਦਰਮਿਆਨੀ ਬਾਰਿਸ਼ ਦਾ ਇਹ ਸਿਲਸਿਲਾ ਜਾਰੀ ਰਹਿੰਦਾ ਹੈ ਤਾਂ ਇਸ ਦਾ ਲਾਭ ਝੋਨੇ ਸਮੇਤ ਹੋਰ ਫਸਲਾਂ ਨੂੰ ਵੀ ਮਿਲੇਗਾ।

Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਜ਼ ਯੂਨੀਅਨ ਸਬ ਡਵੀਜਨ ਢਿਲਵਾਂ ਵਲੋਂ 21 ਤੇ 22 ਨੂੰ ਸਮੂਹਿਕ ਛੁੱਟੀ ਦਾ ਐਲਾਨ ਅਗਲੀ ਖ਼ਬਰ ਸੰਭੂ ਬਾਰਡਰ ’ਤੇ ਹਰਿਆਣਾ ਪੁਲਿਸ ਨੇ ਕੀਤੀ ਸਖ਼ਤ ਬੈਰੀਕੇਡਿੰਗ, ਆਉਣ ਅਤੇ ਜਾਣ ਦੇ ਦੋਨੋਂ ਰਾਹ ਕੀਤੇ ਬੰਦ
Ad Position 24