20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੇਪਰ ਲੀਕ ਮਾਮਲੇ 'ਚ ਪ੍ਰਧਾਨ ਮੰਤਰੀ ਨੇ ਸਖ਼ਤ ਕਾਰਵਾਈ ਦੀ ਕਹੀ ਗੱਲ - ਕਿਰੇਨ ਰਿਜਿਜੂ

ਨਵੀਂ ਦਿੱਲੀ, 21 ਜੁਲਾਈ - ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਵਿਚ ਕਿਹਾ ਹੈ ਕਿ ਸਰਕਾਰ ਨੀਟ ਪ੍ਰੀਖਿਆ ਪੇਪਰ ਲੀਕ 'ਤੇ ਚਿੰਤਾਵਾਂ ਦੇ ਵਿਚਕਾਰ...

Ad Position 21
No active advertisement
ਅਜੀਤ ਡੈਸਕ 21-07-2026

ਨਵੀਂ ਦਿੱਲੀ, 21 ਜੁਲਾਈ - ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਟਿੰਗ ਵਿਚ ਕਿਹਾ ਹੈ ਕਿ ਸਰਕਾਰ ਨੀਟ ਪ੍ਰੀਖਿਆ ਪੇਪਰ ਲੀਕ 'ਤੇ ਚਿੰਤਾਵਾਂ ਦੇ ਵਿਚਕਾਰ "ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ" ਅਤੇ ਬੇਨਿਯਮੀਆਂ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਅੱਜ ਦੀ ਐਨਡੀਏ ਸੰਸਦੀ ਪਾਰਟੀ 'ਮੰਗਲ ਮਿਲਾਨ' ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ, ਰਿਜਿਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਅਤੇ ਪੇਪਰ ਲੀਕ ਰਾਸ਼ਟਰੀ ਚਿੰਤਾ ਦਾ ਮਾਮਲਾ ਹੈ ਜਿਸਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ।
ਰਿਜਿਜੂ ਨੇ ਕਿਹਾ, "ਨੀਟ ਪ੍ਰੀਖਿਆ 'ਤੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਵਿਦਿਆਰਥੀਆਂ ਦੇ ਨਾਲ ਖੜ੍ਹੇ ਹਾਂ। ਪੇਪਰ ਲੀਕ ਵਿਚ ਸ਼ਾਮਿਲ ਲੋਕਾਂ ਨੂੰ ਚੋਟੀ ਦੇ ਵਕੀਲਾਂ ਨਾਲ ਸਲਾਹ-ਮਸ਼ਵਰਾ ਕਰਕੇ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਪੇਪਰ ਲੀਕ ਰਾਸ਼ਟਰੀ ਚਿੰਤਾ ਦਾ ਮਾਮਲਾ ਹੈ ਅਤੇ ਇਸਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਸਖ਼ਤ ਕਾਰਵਾਈ ਸਿਰਫ਼ ਕੇਂਦਰ ਦੁਆਰਾ ਹੀ ਨਹੀਂ ਸਗੋਂ ਰਾਜਾਂ ਦੁਆਰਾ ਵੀ ਕੀਤੀ ਜਾਣੀ ਚਾਹੀਦੀ ਹੈ ਜਿੱਥੇ ਵੀ ਪੇਪਰ ਲੀਕ ਹੁੰਦਾ ਹੈ,"।

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਇਲਾਕੇ ਦੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣ ਅੱਜ ਸੁਖਬੀਰ ਸਿੰਘ ਬਾਦਲ ਘੋਨੇਵਾਲਾ (ਅਜਨਾਲਾ) ਪਹੁੰਚਣਗੇ ਅਗਲੀ ਖ਼ਬਰ ਕੇਜਰੀਵਾਲ ਵਲੋਂ ਵਿਦਿਆਰਥੀਆਂ ਉੱਪਰ ਦਿੱਲੀ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ
Ad Position 24