19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਵਲੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਰੋਸ ਰੈਲੀ

ਐਸ.ਏ.ਐਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਛੇ ਮਹੀਨੇ ਤੋਂ ਰੁਕੀਆਂ...

Ad Position 21
No active advertisement
ਅਜੀਤ ਡੈਸਕ 21-07-2026

ਐਸ.ਏ.ਐਸ. ਨਗਰ, 21 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਵਲੋਂ ਪਿਛਲੇ ਛੇ ਮਹੀਨੇ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਾਉਣ ਦੀ ਮੰਗ ਨੂੰ ਲੈ ਕੇ ਡਾਇਰੈਕਟਰ ਸਕੂਲ ਐਜੂਕੇਸ਼ਨ ਦੇ ਦਫਤਰ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀ ਮਾਜਰਾ ਨੇ ਕਿਹਾ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਮਿਲਣ ਵਾਲੀ ਗਰਾਂਟ ਪੰਜਾਬ ਸਰਕਾਰ ਵਲੋਂ ਜਾਰੀ ਨਾ ਕਰਨ ਕਰਕੇ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨੇ ਤੋਂ ਤਨਖਾਹ ਨਹੀਂ ਮਿਲ ਸਕੀ, ਜਿਸ ਕਾਰਨ ਉਹ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਹਨ ਅਤੇ ਅੱਜ ਮਜਬੂਰ ਹੋ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਰੋਸ ਰੈਲੀ ਕਰਨ ਲਈ ਮੁਹਾਲੀ ਵਿਚ ਪਹੁੰਚੇ ਹਨ।ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਿਚ ਗੁੱਸਾ ਅਤੇ ਡਰ ਦੋਵੇਂ ਹਨ - ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਹਰਸਿਮਰਤ ਕੌਰ ਬਾਦਲ ਅਗਲੀ ਖ਼ਬਰ ਅਸੀਂ ਸੰਸਦ ਵਿਚ ਬੇਇਨਸਾਫ਼ੀ, ਜ਼ੁਲਮ ਅਤੇ ਦਬਾਅ ਦੇ ਮੁੱਦੇ ਨੂੰ ਉਠਾਉਣ ਲਈ ਸਮਾਂ ਮੰਗਿਆ ਸੀ - ਖੜਗੇ
Ad Position 24