19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਫ਼ਿਰੋਜ਼ਪੁਰ ਬਾਰ ਐਸੋਸੀਏਸ਼ਨ ਵਲੋਂ ਦੂਜੇ ਦਿਨ ਵੀ ਭੁੱਖ ਹੜਤਾਲ

ਫ਼ਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ) ਐਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵਲੋਂ ਅੱਜ ਦੂਜੇ ਦਿਨ ਭੁੱਖ ਹੜਤਾਲ ਜਾਰੀ ਰੱਖਦੇ ਹੋਏ ਵਿਰੋਧ...

Ad Position 21
No active advertisement
ਅਜੀਤ ਡੈਸਕ 21-07-2026

ਫ਼ਿਰੋਜ਼ਪੁਰ, 21 ਜੁਲਾਈ (ਰਾਕੇਸ਼ ਚਾਵਲਾ) ਐਲ.ਏ.ਡੀ.ਸੀ. (ਲੀਗਲ ਏਡ ਡਿਫੈਂਸ ਕੌਂਸਲ) ਨੀਤੀ ਦੇ ਵਿਰੋਧ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵਲੋਂ ਅੱਜ ਦੂਜੇ ਦਿਨ ਭੁੱਖ ਹੜਤਾਲ ਜਾਰੀ ਰੱਖਦੇ ਹੋਏ ਵਿਰੋਧ ਪ੍ਰਦਰਸ਼ਨ ਕਰਕੇ ਬਾਜ਼ਾਰਾਂ ਵਿਚ ਰੋਸ ਮਾਰਚ ਕੱਢਿਆ ਗਿਆ। ਦੱਸਣਯੋਗ ਹੈ ਕਿ ਪੰਜਾਬ, ਹਰਿਆਣਾ ਅਤੇ ਯੂ.ਟੀ. ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਪੰਜਾਬ ਭਰ ਦੇ ਵਕੀਲ ਸੋਮਵਾਰ ਤੋਂ ਭੁੱਖ ਹੜਤਾਲ 'ਤੇ ਹਨ । ਬਾਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਐਲ.ਏ.ਡੀ.ਸੀ. ਨੀਤੀ ਦੇ ਵਿਰੋਧ ਵਜੋਂ ਹਰ ਰੋਜ਼ ਪੰਜ ਵਕੀਲ ਵਾਰੀ-ਵਾਰੀ ਭੁੱਖ ਹੜਤਾਲ 'ਤੇ ਬੈਠਣਗੇ। ਇਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਐਲ.ਏ.ਡੀ.ਸੀ. ਨੀਤੀ ਨੂੰ ਵਾਪਸ ਜਾਂ ਸਮਾਪਤ ਨਹੀਂ ਕੀਤਾ ਜਾਂਦਾ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਲਵਜੀਤ ਪਾਲ ਟੁਰਨਾ, ਮੀਤ ਪ੍ਰਧਾਨ ਜੋਬਨਜੀਤ ਸਿੰਘ ਸੰਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਕਿਹਾ ਕਿ ਸਾਂਝੀ ਸੰਘਰਸ਼ ਕਮੇਟੀ ਵਲੋਂ ਪਾਸ ਕੀਤੇ ਗਏ ਸਾਰੇ ਮਤਿਆਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ "ਨੋ ਵਰਕ ਡੇ" ਅੰਦੋਲਨ ਦੇ ਨਾਲ-ਨਾਲ ਭੁੱਖ ਹੜਤਾਲ ਵੀ ਲਗਾਤਾਰ ਜਾਰੀ ਰਹੇਗੀ ਅਤੇ ਵਕੀਲ ਭਾਈਚਾਰਾ ਐਲ.ਏ.ਡੀ.ਸੀ. ਨੀਤੀ ਦੀ ਵਾਪਸੀ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗਾ।
ਇਸ ਮੌਕੇ ਸਮੂਹ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਗਈ ਕਿ ਉਹ ਐਲ.ਏ.ਡੀ.ਸੀ. ਨੀਤੀ ਦੇ ਵਿਰੋਧ ਵਿਚ ਮਾਣਯੋਗ ਭਾਰਤ ਦੇ ਮੁੱਖ ਨਿਆਂਧੀਸ਼ ਨੂੰ ਵਿਅਕਤੀਗਤ ਤੌਰ 'ਤੇ ਪ੍ਰਤੀਨਿਧਤਾ ਪੱਤਰ ਭੇਜਣ ਅਤੇ ਸੰਘਰਸ਼ ਦੀ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ।
ਬਾਰ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਐਲ.ਏ.ਡੀ.ਸੀ. ਨੀਤੀ ਦੀ ਵਾਪਸੀ ਤੱਕ "ਕੰਮ ਬੰਦ" ਅੰਦੋਲਨ, ਭੁੱਖ ਹੜਤਾਲ ਅਤੇ ਹੋਰ ਸੰਘਰਸ਼ੀ ਪ੍ਰੋਗਰਾਮ ਪੂਰੀ ਦ੍ਰਿੜਤਾ ਨਾਲ ਜਾਰੀ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਛੁੱਟੀ 'ਤੇ ਆਏ ਫ਼ੌਜੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਨੂੰ ਮਨਜ਼ੂਰੀ
Ad Position 24