19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸੁਨਾਮ ਵਿਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 21 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ...

Ad Position 21
No active advertisement
ਅਜੀਤ ਡੈਸਕ 21-07-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 21 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਦਿੱਲੀ ਅਤੇ ਚੰਡੀਗੜ੍ਹ ਵਿਚ ਪ੍ਰਦਰਸ਼ਨਕਾਰੀਆਂ ਤੇ ਕੀਤੇ ਗਏ ਲਾਠੀਚਾਰਜ ਦੇ ਰੋਸ ਵਜੋਂ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ।

ਕਿਸਾਨ ਆਗੂਆਂ ਨੇ ਕਿਹਾ ਕਿ ਹੱਕ ਮੰਗਦੇ ਨੌਜਵਾਨਾਂ ਤੇ ਕੀਤੇ ਗਏ ਲਾਠੀਚਾਰਜ ਨੂੰ ਲੈ ਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਰੋਸ ਫੈਲ ਗਿਆ ਹੈ। ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਪਣੇ ਹੰਕਾਰ ਵਿਚ ਆ ਕੇ ਦੇਸ਼ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰਨ ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੌਜਵਾਨਾਂ ਤੇ ਹੀ ਤਸ਼ੱਦਦ ਕਰ ਰਹੀ ਹੈ।

ਜਿਸ ਦਾ ਖਮਿਆਜਾ ਕੇਂਦਰ ਸਰਕਾਰ ਨੂੰ ਭੁਗਤਣਾ ਪਵੇਗਾ। ਇਸ ਮੌਕੇ ਰਾਮਸਰਨ ਸਿੰਘ ਉਗਰਾਹਾਂ, ਸੁਖਪਾਲ ਸਿੰਘ ਮਾਣਕ ਕਣਕਵਾਲ, ਬਲਜੀਤ ਸਿੰਘ ਮਾਡਲ ਟਾਉਨ, ਯਾਦਵਿੰਦਰ ਸਿੰਘ ਚੱਠੇ ਨਕਟੇ ਅਤੇ ਸਮੂਹ ਪਿੰਡ ਇਕਾਈਆਂ ਦੇ ਆਹੁਦੇਦਾਰ ਮੌਜੂਦ ਸਨ। 

Ad Position 22
No active advertisement
ਪਿਛਲੀ ਖ਼ਬਰ ਸਲਾਈਟ ਦੇ ਪ੍ਰੋ. ਸ਼ੰਕਰ ਸਿੰਘ ਦੇ ਡਿਜ਼ਾਈਨ ਪੇਟੈਂਟ ਨੂੰ ਭਾਰਤ ਸਰਕਾਰ ਵਲੋਂ ਮਾਨਤਾ ਅਗਲੀ ਖ਼ਬਰ ਰਮਦਾਸ ਪਹੁੰਚੇ ਸੁਖਬੀਰ ਸਿੰਘ ਬਾਦਲ, ਧੁੱਸੀ ਬੰਨ੍ਹਾਂ ਦੀ ਮੁਰੰਮਤ ਲਈ ਡੀਜ਼ਲ ਦੇਣ ਦਾ ਕੀਤਾ ਐਲਾਨ
Ad Position 24