18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ

ਦਿੱਲੀ, 21 ਜੁਲਾਈ- ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ...

Ad Position 21
No active advertisement
ਅਜੀਤ ਡੈਸਕ 21-07-2026

ਦਿੱਲੀ, 21 ਜੁਲਾਈ- ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ ਅਤੇ ਪਵਨ ਖੇੜਾ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ।

ਆਗੂਆਂ ਨੇ ਨੌਜਵਾਨ ਵਿਦਿਆਰਥੀਆਂ ਨਾਲ ਕਥਿਤ ਜ਼ਿਆਦਤੀਆਂ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਥੇ ਨਾਅਰੇਬਾਜ਼ੀ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਡਿਟੇਨ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਗੁਰਜੀਤ ਸਿੰਘ ਲੱਡੀ ਪਦਉੱਨਤ ਹੋ ਕੇ ਸੁਪਰਡੈਂਟ ਬਣੇ ਅਗਲੀ ਖ਼ਬਰ ਕਿਸਾਨ ਮੋਰਚਾ ਹੋਇਆ ਖ਼ਤਮ, ਸ਼ੰਭੂ ਤੋ ਕਿਸਾਨਾਂ ਦੀ ਹੋਈ ਵਾਪਸੀ
Ad Position 24