18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪਿੰਡ ਢਿੱਲਵਾਂ ਕਲਾਂ (ਫ਼ਰੀਦਕੋਟ) ਨੇੜੇ ਨਵ ਵਿਆਹੁਤਾ ਲੜਕੀ ਦੀ ਲਾਸ਼ ਖਤਾਨਾ ਚੋਂ ਮਿਲੀ

ਪੰਜਗਰਾਈਂ ਕਲਾਂ (ਫ਼ਰੀਦਕੋਟ), 21 ਜੁਲਾਈ (ਸੁਖਮੰਦਰ ਸਿੰਘ ਬਰਾੜ)- ਪਿੰਡ ਬੁਰਜ ਹਰੀਕਾ ਵਿਚ ਆਪਣੇ ਹੀ ਪਿੰਡ ਦੇ ਨੌਜਵਾਨ ਨਾਲ...

Ad Position 21
No active advertisement
ਅਜੀਤ ਡੈਸਕ 21-07-2026

ਪੰਜਗਰਾਈਂ ਕਲਾਂ (ਫ਼ਰੀਦਕੋਟ), 21 ਜੁਲਾਈ (ਸੁਖਮੰਦਰ ਸਿੰਘ ਬਰਾੜ)- ਪਿੰਡ ਬੁਰਜ ਹਰੀਕਾ ਵਿਚ ਆਪਣੇ ਹੀ ਪਿੰਡ ਦੇ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਦਾ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਕਥਿਤ ਤੌਰ 'ਤੇ ਕਤਲ ਕਰਕੇ ਲਾਸ਼ ਖੇਤਾਂ ਵਿਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਹਿਚਾਣ ਮਹਿਕਪ੍ਰੀਤ ਕੌਰ (20) ਵਜੋਂ ਹੋਈ ਹੈ।

ਪੁਲਿਸ ਵਲੋਂ ਮ੍ਰਿਤਕਾ ਦੀ ਲਾਸ਼ ਕੋਟਕਪੂਰਾ ਨੇੜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ਦੇ ਕਿਨਾਰੇ ਸਥਿਤ ਖੇਤਾਂ ਵਿਚੋਂ ਬਰਾਮਦ ਕੀਤੀ ਗਈ। ਸੂਚਨਾ ਮਿਲਣ 'ਤੇ ਡੀ.ਐਸ.ਪੀ ਕੋਟਕਪੂਰਾ ਸੰਜੀਵ ਕੁਮਾਰ, ਡੀ.ਐਸ.ਪੀ (ਡੀ) ਫਰੀਦਕੋਟ ਅਵਤਾਰ ਸਿੰਘ ਰਾਜਪਾਲ, ਥਾਣਾ ਸਿਟੀ ਕੋਟਕਪੂਰਾ ਦੇ ਐਸ.ਐਚ.ਓ ਸੁਖਵਿੰਦਰ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਜੰਤਰ-ਮੰਤਰ 'ਤੇ ਧਰਨਾ ਪ੍ਰਦਰਸ਼ਨ 'ਚ ਪਹੁੰਚੇ ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਬਿਆਨ ਦਿੱਤਾ ਗਿਆ
Ad Position 24