18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹਲਕਾ ਸਮਰਾਲਾ ਤੋਂ ਰੁਪਿੰਦਰ ਸਿੰਘ ਛੋੜੀਆਂ ਸ਼੍ਰੋਮਣੀ ਅਕਾਲੀ ਦਲ (ਬ) ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਮਾਛੀਵਾੜਾ ਸਾਹਿਬ (ਲੁਧਿਆਣਾ), 21 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਹਲਕਾ ਸਮਰਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਨੂੰ...

Ad Position 21
No active advertisement
ਅਜੀਤ ਡੈਸਕ 21-07-2026

ਮਾਛੀਵਾੜਾ ਸਾਹਿਬ (ਲੁਧਿਆਣਾ), 21 ਜੁਲਾਈ (ਰਾਜਦੀਪ ਸਿੰਘ ਅਲਬੇਲਾ) - ਹਲਕਾ ਸਮਰਾਲਾ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ (ਬ) ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੁਮਾਇੰਦਗੀ ਦੇਣ ਦੀ ਲੜੀ ਤਹਿਤ ਅੱਜ ਹਲਕਾ ਸਮਰਾਲਾ ਤੋਂ ਯੂਥ ਪ੍ਰਧਾਨ ਹਰਜੋਤ ਸਿੰਘ ਮਾਂਗਟ ਵਲੋਂ 11 ਕੋਰ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ।

ਇਸਦੇ ਤਹਿਤ ਹੀ ਹਲਕਾ ਸਮਰਾਲਾ ਤੋਂ ਨੌਜਵਾਨ ਆਗੂ ਰੁਪਿੰਦਰ ਸਿੰਘ ਛੋੜੀਆਂ ਨੂੰ ਕੋਰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ। ਹਲਕਾ ਸਮਰਾਲਾ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਅਤੇ ਹਰਜੋਤ ਸਿੰਘ ਮਾਂਗਟ ਵਲੋਂ ਰੁਪਿੰਦਰ ਸਿੰਘ ਛੋੜੀਆਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਨਿਯੁਕਤੀ ’ਤੇ ਰੁਪਿੰਦਰ ਸਿੰਘ ਛੋੜੀਆਂ ਨੇ ਕਿਹਾ ਕੇ ਉਹ ਪਾਰਟੀ ਪ੍ਰਤੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਸਾਥ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣਗੇ। ਇਸਤੋਂ ਇਲਾਵਾ ਰੁਪਿੰਦਰ ਸਿੰਘ ਛੌੜੀਆਂ ਦੇ ਪਿਤਾ ਗੁਰਦੇਵ ਸਿੰਘ ਛੌੜੀਆਂ ਵੀ ਵੇਰਕਾ ਮਿਲਕ ਪਲਾਂਟ ’ਚ ਡਾਇਰੈਕਟਰ ਦੀਆਂ ਸੇਵਾਵਾਂ ਨਿਭਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਅਖਿਲੇਸ਼ ਯਾਦਵ ਨੂੰ ਹਿਰਾਸਤ ਵਿਚ ਲਿਆ ਅਗਲੀ ਖ਼ਬਰ ਜੰਤਰ-ਮੰਤਰ 'ਤੇ ਧਰਨਾ ਪ੍ਰਦਰਸ਼ਨ 'ਚ ਪਹੁੰਚੇ ਅਰਵਿੰਦ ਕੇਜਰੀਵਾਲ
Ad Position 24