18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਅਖਿਲੇਸ਼ ਯਾਦਵ ਨੂੰ ਹਿਰਾਸਤ ਵਿਚ ਲਿਆ

ਦਿੱਲੀ, 21 ਜੁਲਾਈ- ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ...

Ad Position 21
No active advertisement
ਅਜੀਤ ਡੈਸਕ 21-07-2026

ਦਿੱਲੀ, 21 ਜੁਲਾਈ- ਦਿੱਲੀ ਪੁਲਿਸ ਨੇ ਮੰਗਲਵਾਰ ਨੂੰ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਦੇ ਨਾਲ-ਨਾਲ ਸਪਾ ਮੁਖੀ ਅਖਿਲੇਸ਼ ਯਾਦਵ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਵਾਲੀ ਥਾਂ ਤੋਂ ਜ਼ਬਰਦਸਤੀ ਹਟਾ ਦਿੱਤਾ ਅਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ।

ਰਾਹੁਲ ਗਾਂਧੀ ਨੇ ਕਰਨਾਟਕ ਅਤੇ ਕੇਰਲ ਦੇ ਮੁੱਖ ਮੰਤਰੀਆਂ ਸਮੇਤ ਹੋਰ ਕਾਂਗਰਸੀ ਨੇਤਾਵਾਂ ਨਾਲ ਇਕ ਦਿਨ ਪਹਿਲਾਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਪੁਲਿਸ ਕਾਰਵਾਈ ਦੇ ਵਿਰੋਧ 'ਚ ਬਾਅਦ ਦੁਪਹਿਰ ਕਰੀਬ 3.30 ਵਜੇ ਧਰਨਾ ਸ਼ੁਰੂ ਕੀਤਾ। ਜਦੋਂ ਪੁਲਿਸ ਧਰਨੇ ਵਾਲੀ ਥਾਂ ’ਤੇ ਪੁੱਜੀ ਤਾਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਜ਼ਮੀਨ ’ਤੇ ਲੇਟ ਗਏ ਸਨ। ਇਸ ਦੌਰਾਨ ਰਾਹੁਲ ਗਾਂਧੀ ਦੇ ਮਾਮੂਲੀ ਸੱਟ ਵੀ ਲੱਗੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਬੇਅਦਬੀ ਦੇ ਮਾਮਲੇ ਵਿਚ ਮੁਕੱਦਮਾ ਦਰਜ ਅਗਲੀ ਖ਼ਬਰ ਹਲਕਾ ਸਮਰਾਲਾ ਤੋਂ ਰੁਪਿੰਦਰ ਸਿੰਘ ਛੋੜੀਆਂ ਸ਼੍ਰੋਮਣੀ ਅਕਾਲੀ ਦਲ (ਬ) ਕੋਰ ਕਮੇਟੀ ਦੇ ਮੈਂਬਰ ਨਿਯੁਕਤ
Ad Position 24