18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਬੇਅਦਬੀ ਦੇ ਮਾਮਲੇ ਵਿਚ ਮੁਕੱਦਮਾ ਦਰਜ

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਲੰਘੇ ਦਿਨ...

Ad Position 21
No active advertisement
ਅਜੀਤ ਡੈਸਕ 21-07-2026

ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਵਿਖੇ ਲੰਘੇ ਦਿਨ ਗੁਰਦੁਆਰਾ ਸਾਹਿਬ ਨੇੜੇ ਗਲੀ ਵਿਚ ਪਾਵਨ ਗੁਰਬਾਣੀ ਦੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਬਚਨ ਸਿੰਘ ਨੇ ਦੱਸਿਆ ਕਿ ਜਦੋਂ ਹੀ ਇਸ ਮੰਦਭਾਗੀ ਘਟਨਾ ਬਾਰੇ ਸੂਚਨਾ ਮਿਲੀ ਤਾਂ ਤੁਰੰਤ ਉਹ ਖੁਦ ਬਰੀਵਾਲਾ ਦੇ ਐਸ.ਐਚ.ਓ. ਅਤੇ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਤੇ ਪੁੱਜੇ।

ਇਸ ਦੌਰਾਨ ਗਲੀ ਵਿਚ ਜੋ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਗਏ ਸਨ। ਉਨ੍ਹਾਂ ਨੂੰ ਸਤਿਕਾਰ ਸਹਿਤ ਗ੍ਰੰਥੀ ਅਤੇ ਗੁਰਦੁਆਰਾ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਰੁਮਾਲੇ ਵਿਚ ਇਕੱਤਰ ਕਰਕੇ ਲਿਆਂਦਾ ਅਤੇ ਗੁਰਦੁਆਰਾ ਸਾਹਿਬ ਵਿਖੇ ਰਖਵਾਇਆ ਗਿਆ। ਇਸ ਸਮੇਂ ਦੌਰਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਮੈਨੇਜਰ ਨਿਰਮਲਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ।

ਇਸ ਘਟਨਾ ਤੇ ਸਭ ਨੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗ੍ਰੰਥੀ ਸੁਖਵਿੰਦਰ ਸਿੰਘ ਦੇ ਬਿਆਨਾਂ ਤੇ ਪੁਲਿਸ ਵਲੋਂ ਮੁਕੱਦਮਾ ਨੰਬਰ 112 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਬਰੀਵਾਲਾ ਅਤੇ ਸੀ.ਆਈ.ਏ. ਸਟਾਫ਼ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਜਾਂਚ ਵਿਚ ਜੁੱਟ ਗਈਆਂ ਹਨ। ਸੀ.ਸੀ.ਟੀ.ਵੀ. ਫੁਟੇਜ ਵਗੈਰਾ ਚੈੱਕ ਕੀਤੀ ਜਾ ਰਹੀ ਹੈ। ਪੁਲਿਸ ਦੋਸ਼ੀਆਂ ਦੀ ਭਾਲ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਲਦੀ ਦੋਸ਼ੀਆਂ ਨੂੰ ਤਸਦੀਕ ਕਰਨ ਉਪਰੰਤ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਘਟਨਾ ਮਾਮਲੇ ਵਿਚ ਪੁਲਿਸ ਨਾ ਪਹੁੰਚਣ ਦੇ ਸੁਖਬੀਰ ਸਿੰਘ ਬਾਦਲ ਦੇ ਬਿਆਨ ਨੂੰ ਸਰਪੰਚ ਨੇ ਝੁਠਲਾਇਆ ਅਗਲੀ ਖ਼ਬਰ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਅਖਿਲੇਸ਼ ਯਾਦਵ ਨੂੰ ਹਿਰਾਸਤ ਵਿਚ ਲਿਆ
Ad Position 24