18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

1996 ਰਾਜਸਥਾਨ ਧਮਾਕਾ: ਸੁਪਰੀਮ ਕੋਰਟ ਵਲੋਂ ਦੋਸ਼ੀ ਦੀ ਮੌਤ ਦੀ ਸਜ਼ਾ ਰੱਦ

ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ.)-1996 ’ਚ ਰਾਜਸਥਾਨ ਦੇ ਦੌਸਾ ਜ਼ਿਲ੍ਹੇ ’ਚ ਹੋਏ ਬੱਸ ਧਮਾਕੇ ’ਚ 14 ਲੋਕਾਂ ਦੀ ਹੋਈ ਮੌਤ ਤੋਂ ਤਿੰਨ ਦਹਾਕੇ ਬਾਅਦ, ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਕ ਦੋਸ਼ੀ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਅਤੇ ਇਕ ਵਿਸ਼ੇਸ਼ ਅਦਾਲਤ ’ਚ ਨਵੇਂ ਸਿਰਿਓਂ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ। ਅਦਾਲਤ ਨੇ ਉਮਰ ਕੈਦ ਦੀ ਸਜ਼ਾ ਪਾਉਣ ਵਾਲੇ ਇਕ ...

Ad Position 21
No active advertisement
ਅਜੀਤ ਡੈਸਕ 21-07-2026

ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ.)-1996 ’ਚ ਰਾਜਸਥਾਨ ਦੇ ਦੌਸਾ ਜ਼ਿਲ੍ਹੇ ’ਚ ਹੋਏ ਬੱਸ ਧਮਾਕੇ ’ਚ 14 ਲੋਕਾਂ ਦੀ ਹੋਈ ਮੌਤ ਤੋਂ ਤਿੰਨ ਦਹਾਕੇ ਬਾਅਦ, ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇਕ ਦੋਸ਼ੀ ਦੀ ਮੌਤ ਦੀ ਸਜ਼ਾ ਰੱਦ ਕਰ ਦਿੱਤੀ ਅਤੇ ਇਕ ਵਿਸ਼ੇਸ਼ ਅਦਾਲਤ ’ਚ ਨਵੇਂ ਸਿਰਿਓਂ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ। ਅਦਾਲਤ ਨੇ ਉਮਰ ਕੈਦ ਦੀ ਸਜ਼ਾ ਪਾਉਣ ਵਾਲੇ ਇਕ ਵਿਅਕਤੀ ਨੂੰ ਵੀ ਬਰੀ ਕਰ ਦਿੱਤਾ ਅਤੇ 6 ਹੋਰਾਂ ਨੂੰ ਬਰੀ ਕਰਨ ਦੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੂਬਾ ਸਰਕਾਰ ਦੀਆਂ ਅਪੀਲਾਂ ਨੂੰ ਖ਼ਾਰਜ ਕਰ ਦਿੱਤਾ। ਜਸਟਿਸ ਵਿਕਰਮ ਨਾਥ, ਸੰਜੇ ਕਰੋਲ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀ ਅਬਦੁਲ ਹਮੀਦ ਦੇ ਮਾਮਲੇ ’ਚ ਰਾਜਸਥਾਨ ਹਾਈ ਕੋਰਟ ਦੇ 2019 ਦੇ ਫੈਸਲੇ ਨੂੰ ਰੱਦ ਕਰ ਦਿੱਤਾ। ਬੈਂਚ ਨੇ ਕਿਹਾ ਕਿ ਉਸਦੇ ਵਕੀਲ ਨੇ ਉਸਨੂੰ ਢੁਕਵੀਂ ਕਾਨੂੰਨੀ ਸਹਾਇਤਾ ਪ੍ਰਦਾਨ ਨਹੀਂ ਕੀਤੀ। 22 ਮਈ, 1996 ਨੂੰ ਆਗਰਾ ਤੋਂ ਬੀਕਾਨੇਰ ਜਾ ਰਹੀ ਇਕ ਬੱਸ ’ਚ ਹੋਏ ਬੰਬ ਧਮਾਕੇ ਤੋਂ ਬਾਅਦ ਬੀਤ ਚੁੱਕੇ ਸਮੇਂ ਨੂੰ ਧਿਆਨ ’ਚ ਰੱਖਦੇ ਹੋਏ, ਅਦਾਲਤ ਨੇ ਹਾਈ ਕੋਰਟ ਦੇ ਮੁੱਖ ਜੱਜ ਵਲੋਂ ਨਿਰਧਾਰਤ ਅਦਾਲਤ ’ਚ ਨਵੇਂ ਸਿਰਿਓਂ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਇਕ ਸਾਲ ਦੇ ਅੰਦਰ ਮੁਕੱਦਮਾ ਪੂਰਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ।ਅਦਾਲਤ ਨੇ ਕਿਹਾ ਕਿ ਡਾ. ਹਮੀਦ ਨੂੰ ਆਪਣੀ ਪਸੰਦ ਦਾ ਵਕੀਲ ਰੱਖਣ ਦੀ ਇਜਾਜ਼ਤ ਹੋਵੇਗੀ ਤੇ ਅਦਾਲਤ ਦੀ ਪ੍ਰਧਾਨਗੀ ਇਕ ਸੀਨੀਅਰ ਜੱਜ ਕਰੇਗਾ ਜਿਸ ਕੋਲ ਸੈਸ਼ਨ ਅਦਾਲਤ ’ਚ ਮੁਕੱਦਮੇ ਚਲਾਉਣ ਦਾ ਕਾਫ਼ੀ ਤਜਰਬਾ ਹੋਵੇਗਾ। ਇਸ ਤੋਂ ਇਲਾਵਾ, ਬੈਂਚ ਨੇ ਪੱਪੂ ਉਰਫ਼ ਸਲੀਮ, ਜਿਸਨੂੰ ਹੇਠਲੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਨੂੰ ਬਰੀ ਕਰ ਦਿੱਤਾ ਤੇ 6 ਹੋਰਾਂ ਨੂੰ ਬਰੀ ਕਰਨ ਦੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਸੂਬਾ ਸਰਕਾਰ ਦੀਆਂ ਅਪੀਲਾਂ ਨੂੰ ਖ਼ਾਰਜ ਕਰ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਬਹਾਲ ਕਰਨ ਲਈ ਸੂਬੇ ਦਾ ਦਰਜਾ ਜ਼ਰੂਰੀ-ਉਮਰ ਅਬਦੁੱਲਾ ਅਗਲੀ ਖ਼ਬਰ ਫਾਜ਼ਿਲਕਾ ਨਗਰ ਕੌਂਸਲ ’ਤੇ ਭਾਜਪਾ ਦਾ ਕਬਜ਼ਾ, ਅਨੀਤਾ ਜੈਰਥ ਬਣੀ ਪ੍ਰਧਾਨ
Ad Position 24