18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਅਬੋਹਰ ਨਗਰ ਨਿਗਮ ’ਤੇ ਭਾਜਪਾ ਦਾ ਕਬਜ਼ਾ, ਪੂਜਾ ਵਧਵਾ ਬਣੇ ਮੇਅਰ

ਫ਼ਾਜ਼ਿਲਕਾ, 21 ਜੁਲਾਈ (ਪ੍ਰਦੀਪ ਕੁਮਾਰ)- ਅਬੋਹਰ ਨਗਰ ਨਿਗਮ ਵਿਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ...

Ad Position 21
No active advertisement
ਅਜੀਤ ਡੈਸਕ 21-07-2026

ਫ਼ਾਜ਼ਿਲਕਾ, 21 ਜੁਲਾਈ (ਪ੍ਰਦੀਪ ਕੁਮਾਰ)- ਅਬੋਹਰ ਨਗਰ ਨਿਗਮ ਵਿਚ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਆਖਿਰਕਾਰ ਸੰਪੰਨ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਮੰਗਲਵਾਰ ਨੂੰ ਫਾਜ਼ਿਲਕਾ ਦੇ ਡੀ.ਸੀ. ਦਫ਼ਤਰ ਵਿਚ ਕਰਵਾਈ ਗਈ ਚੋਣ ਦੌਰਾਨ ਭਾਰਤੀ ਜਨਤਾ ਪਾਰਟੀ ਨੇ ਬਹੁਮਤ ਦੇ ਆਧਾਰ ’ਤੇ ਨਗਰ ਨਿਗਮ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ। ਪੂਜਾ ਵਧਵਾ ਨੂੰ ਮੇਅਰ, ਧਰਮਵੀਰ ਮਲਕਟ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਦੀਪਕ ਛਪੋਲਾ ਨੂੰ ਡਿਪਟੀ ਮੇਅਰ ਚੁਣਿਆ ਗਿਆ।

 

ਚੋਣ ਨਤੀਜੇ ਸਾਹਮਣੇ ਆਉਂਦੇ ਹੀ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਵਰਕਰਾਂ ਵਲੋਂ ਜੰਮ ਕੇ ਜਸ਼ਨ ਮਨਾਇਆ ਗਿਆ ਅਤੇ ਇਕ-ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ। ਭਾਜਪਾ ਆਗੂਆਂ ਨੇ ਇਸ ਜਿੱਤ ਨੂੰ ਅਬੋਹਰ ਦੀ ਜਨਤਾ, ਲੋਕਤੰਤਰ ਅਤੇ ਸੱਚਾਈ ਦੀ ਜਿੱਤ ਕਰਾਰ ਦਿੱਤਾ। ਜਿੱਤ ਤੋਂ ਬਾਅਦ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਸਿਰਫ਼ ਸਿਆਸੀ ਜਿੱਤ ਨਹੀਂ, ਸਗੋਂ ਅਬੋਹਰ ਦੇ ਲੋਕਾਂ ਦੇ ਜਨਾਦੇਸ਼ ਦੀ ਜਿੱਤ ਹੈ। ਭਾਜਪਾ ਆਗੂ ਸੰਦੀਪ ਜਾਖੜ ਨੇ ਕਿਹਾ ਕਿ ਜਿਹੜੇ ਲੋਕ ਉਨ੍ਹਾਂ ਨੂੰ ਪਾਲਤੂ ਅਤੇ ਵਿਕਾਊ ਸਮਝਦੇ ਸਨ, ਇਹ ਜਿੱਤ ਉਨ੍ਹਾਂ ਦੇ ਮੂੰਹ ’ਤੇ ਚਪੇੜ ਹੈ। ਉਨ੍ਹਾਂ ਕਿਹਾ ਕਿ ਅਬੋਹਰ ਦੀ ਜਨਤਾ ਦੀ ਜਿੱਤ ਹੋਈ ਹੈ ਅਤੇ ਸਰਕਾਰ ਨੂੰ ਆਖਿਰਕਾਰ ਗੋਡੇ ਟੇਕਣੇ ਪਏ ਹਨ।

ਉੱਥੇ ਹੀ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਚੋਣ ਨਤੀਜੇ ਨੂੰ ਅਬੋਹਰ ਦੇ ਲੋਕਾਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਅਬੋਹਰ ਦੇ ਲੋਕ ਉਨ੍ਹਾਂ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਜਨਤਾ ਨੇ ਲੋਕਤੰਤਰੀ ਢੰਗ ਨਾਲ ਆਪਣਾ ਫੈਸਲਾ ਸੁਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਅਬੋਹਰ ਦੀ ਜਨਤਾ ਦੀ ਜਿੱਤ ਹੈ ਅਤੇ ਸਰਕਾਰ ਦੇ ਮੂੰਹ ’ਤੇ ਚਪੇੜ ਹੈ। ਸੁਨੀਲ ਜਾਖੜ ਨੇ ਕਿਹਾ ਕਿ ਅਬੋਹਰ ਵਿਚ ਗੁੰਡਾਗਰਦੀ ਨੂੰ ਖ਼ਤਮ ਕਰਨ ਅਤੇ ਸ਼ਹਿਰ ਦੇ ਲੋਕਾਂ ਦੇ ਸਨਮਾਨ ਲਈ ਭਾਜਪਾ ਪੂਰੀ ਮਜ਼ਬੂਤੀ ਨਾਲ ਕੰਮ ਕਰੇਗੀ।

 

ਭਾਜਪਾ ਆਗੂਆਂ ਨੇ ਦਾਅਵਾ ਕੀਤਾ ਕਿ ਅਬੋਹਰ ਪੰਜਾਬ ਦੀ ਪਹਿਲੀ ਨਗਰ ਨਿਗਮ ਹੈ, ਜਿਸ ’ਤੇ ਭਾਜਪਾ ਨੇ ਆਪਣਾ ਕਬਜ਼ਾ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਜੋ ਕਸਰ ਰਹਿ ਗਈ ਸੀ, ਉਸ ਨੂੰ ਇਸ ਵਾਰ ਪੂਰਾ ਕਰ ਲਿਆ ਗਿਆ ਹੈ। ਹੁਣ ਪਾਰਟੀ ਦਾ ਮੁੱਖ ਫੋਕਸ ਅਬੋਹਰ ਦੇ ਵਿਕਾਸ, ਸਫਾਈ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਅਤੇ ਸ਼ਹਿਰ ਦੀ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ’ਤੇ ਰਹੇਗਾ। ਜ਼ਿਕਰਯੋਗ ਹੈ ਕਿ ਕਰੀਬ 15 ਦਿਨ ਪਹਿਲਾਂ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਵਿਵਾਦ ਦੇ ਚਲਦਿਆਂ ਰੱਦ ਹੋ ਗਈ ਸੀ। ਉਸ ਸਮੇਂ ਭਾਜਪਾ ਵੱਲੋਂ ਆਮ ਆਦਮੀ ਪਾਰਟੀ ’ਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਰੁਕਾਵਟ ਪਾਉਣ ਅਤੇ ਮਨਮਾਨੀ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਤੋਂ ਬਾਅਦ ਭਾਜਪਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਮਾਮਲਾ ਰਾਜਪਾਲ ਤੱਕ ਵੀ ਪਹੁੰਚਿਆ ਅਤੇ ਆਖਿਰਕਾਰ ਹਾਈਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਮੰਗਲਵਾਰ ਨੂੰ ਮੁੜ ਚੋਣ ਕਰਵਾਈ ਗਈ।

 

ਚੋਣ ਨਤੀਜੇ ਤੋਂ ਬਾਅਦ ਭਾਜਪਾ ਖੇਮੇ ਵਿਚ ਜਸ਼ਨ ਦਾ ਮਾਹੌਲ ਹੈ। ਹੁਣ ਨਵੀਂ ਮੇਅਰ ਪੂਜਾ ਵਧਵਾ ਅਤੇ ਉਨ੍ਹਾਂ ਦੀ ਟੀਮ ਦੇ ਸਾਹਮਣੇ ਅਬੋਹਰ ਸ਼ਹਿਰ ਦੇ ਵਿਕਾਸ, ਸਫਾਈ ਪ੍ਰਬੰਧਾਂ ਨੂੰ ਸੁਧਾਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਵੱਡੀ ਜ਼ਿੰਮੇਵਾਰੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਹੱਕ ਮੰਗਦੇ ਨੌਜਵਾਨ ਵਿਦਿਆਰਥੀ ਹਮਦਰਦੀ ਦੇ ਹੱਕਦਾਰ ਹਨ, ਨਾ ਕਿ ਸੱਟ ਖਾਣ ਦੇ- ਸੋਨਮ ਬਾਜਵਾ ਅਗਲੀ ਖ਼ਬਰ ਇਹ ਜਸ਼ਨ ਮਨਾਉਣ ਦਾ ਨਹੀਂ ਸਗੋਂ ਜਵਾਬਦੇਹੀ ਤੈਅ ਕਰਨ ਦਾ ਦਿਨ ਹੈ-ਖੜਗੇ ਜਨਮ ਦਿਨ ਨਹੀਂ ਮਨਾਉਣਗੇ
Ad Position 24