17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਰਾਵੀ ਦਰਿਆ ’ਚ ਵਧਿਆ ਪਾਣੀ ਦਾ ਪੱਧਰ, ਫਿਲਹਾਲ ਘਬਰਾਉਣ ਦੀ ਲੋੜ ਨਹੀਂ: ਐਸ.ਡੀ.ਐਮ.ਡਾ.ਚਾਰੂਮਿਤਾ

ਅਜਨਾਲਾ, ਰਮਦਾਸ ਗੱਗੋਮਾਹਲ, (ਅੰਮ੍ਰਿਤਸਰ), 22 ਜੁਲਾਈ (ਢਿੱਲੋਂ/ ਵਾਹਲਾ/ਸੰਧੂ)- ਜੰਮੂ-ਕਸ਼ਮੀਰ ਅਤੇ ਹੋਰਨਾਂ ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਪ੍ਰਭਾਵ ਕਾਰਨ...

Ad Position 21
No active advertisement
ਅਜੀਤ ਡੈਸਕ 22-07-2026

ਅਜਨਾਲਾ, ਰਮਦਾਸ ਗੱਗੋਮਾਹਲ, (ਅੰਮ੍ਰਿਤਸਰ), 22 ਜੁਲਾਈ (ਢਿੱਲੋਂ/ ਵਾਹਲਾ/ਸੰਧੂ)- ਜੰਮੂ-ਕਸ਼ਮੀਰ ਅਤੇ ਹੋਰਨਾਂ ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਪ੍ਰਭਾਵ ਕਾਰਨ ਸਰਹੱਦੀ ਇਲਾਕੇ ਵਿਚੋਂ ਲੰਘਦੇ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਵਿਚ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਸਮੇਂ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਐਸ.ਡੀ.ਐਮ. ਅਜਨਾਲਾ ਡਾ. ਚਾਰੂਮਿਤਾ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਹਾੜੀ ਇਲਾਕਿਆਂ ਵਿਚ ਹੋ ਰਹੀ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਜ਼ਰੂਰ ਵਧਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਸਥਿਤੀ 'ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਸ ਵੇਲੇ ਕਿਸੇ ਵੀ ਤਰ੍ਹਾਂ ਦੇ ਖਤਰੇ ਵਾਲੀ ਸਥਿਤੀ ਨਹੀਂ ਹੈ।

ਉਨ੍ਹਾਂ ਭਰੋਸਾ ਦਿੱਤਾ ਕਿ ਰਾਵੀ ਦਰਿਆ ਵਿਚ ਆਇਆ ਇਹ ਵਾਧੂ ਪਾਣੀ ਆਸਾਨੀ ਨਾਲ ਪਾਕਿਸਤਾਨ ਵਾਲੇ ਪਾਸੇ ਵਹਿ ਜਾਵੇਗਾ ਅਤੇ ਹੜ੍ਹ ਵਰਗੇ ਹਾਲਾਤ ਬਣਨ ਦੀ ਸੰਭਾਵਨਾ ਨਹੀਂ ਹੈI ਐਸ.ਡੀ.ਐਮ. ਡਾ: ਚਾਰੂਮਿਤਾ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਦਰਿਆ ਨਾਲ ਲੱਗਦੇ ਇਲਾਕਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਕਿਸੇ ਵੀ ਜ਼ਰੂਰੀ ਜਾਣਕਾਰੀ ਲਈ ਸਿਰਫ਼ ਪ੍ਰਸ਼ਾਸਨ ਵਲੋਂ ਜਾਰੀ ਅਧਿਕਾਰਤ ਸੂਚਨਾਵਾਂ 'ਤੇ ਹੀ ਭਰੋਸਾ ਕਰਨ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਚ ਭਾਰੀ ਮੀਂਹ, ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਅਲਰਟ ਜਾਰੀ ਅਗਲੀ ਖ਼ਬਰ ਪ੍ਰਵੀਨ ਮੱਕੜ ਸਿੱਖਿਆ ਵਿੰਗ ਦੇ ਕੋਆਰਡੀਨੇਟਰ ਨਿਯੁਕਤ
Ad Position 24