16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕੱਲ੍ਹ ਸੁਰੱਖਿਆ ਦੀ ਹੋਈ ਵੱਡੀ ਉਲੰਘਣਾ, ਇਹ ਸਾਰਿਆਂ ਲਈ ਹੈ ਚਿੰਤਾ ਦਾ ਵਿਸ਼ਾ- ਕੰਗਨਾ ਰਣੌਤ

ਨਵੀਂ ਦਿੱਲੀ, 22 ਜੁਲਾਈ- ਕੱਲ੍ਹ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਕਾਂਗਰਸ ਦੇ ਪ੍ਰਦਰਸ਼ਨ 'ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਕੱਲ੍ਹ ਸੁਰੱਖਿਆ ਦੀ ਵੱਡੀ ਉਲੰਘਣਾ ਹੋਈ ਅਤੇ....

Ad Position 21
No active advertisement
ਅਜੀਤ ਡੈਸਕ 22-07-2026

ਨਵੀਂ ਦਿੱਲੀ, 22 ਜੁਲਾਈ- ਕੱਲ੍ਹ ਰਾਹੁਲ ਗਾਂਧੀ ਦੀ ਅਗਵਾਈ ਵਾਲੇ ਕਾਂਗਰਸ ਦੇ ਪ੍ਰਦਰਸ਼ਨ 'ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਕਿ ਕੱਲ੍ਹ ਸੁਰੱਖਿਆ ਦੀ ਵੱਡੀ ਉਲੰਘਣਾ ਹੋਈ ਅਤੇ ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਲਿਜਾਣ ਦੀ ਪੂਰੀ ਕੋਸ਼ਿਸ਼ ਕੀਤੀ, ਜਦੋਂ ਜਨਪਥ 'ਤੇ ਪ੍ਰਦਰਸ਼ਨ ਹੋ ਰਿਹਾ ਸੀ, ਤਾਂ ਰਾਹੁਲ ਗਾਂਧੀ ਪ੍ਰਦਰਸ਼ਨ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਭੇਜਣ ਦੀ ਕੋਸ਼ਿਸ਼ ਕਿਉਂ ਕਰ ਰਹੇ ਸਨ? ਇਹ ਦੇਸ਼ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਪ੍ਰਦਰਸ਼ਨਕਾਰੀ ਕਿਵੇਂ ਧਮਕੀਆਂ ਦੇ ਰਹੇ ਹਨ ਤੇ ਅਜਿਹੇ ’ਚ ਰਾਹੁਲ ਗਾਂਧੀ ਅਜਿਹਾ ਕਰਦੇ ਹਨ। ਇਹ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨੀਟ ਦੇ ਮਾਮਲੇ ’ਚ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਪ੍ਰਧਾਨ ਮੰਤਰੀ ਅਸਤੀਫ਼ਾ ਕਿਉਂ ਦੇਣ? ਉਹ ਦੁਨੀਆ ਦੇ ਸਭ ਤੋਂ ਵੱਧ ਪੰਸਦੀਦਾ ਨੇਤਾ ਹਨ।

Ad Position 22
No active advertisement
ਪਿਛਲੀ ਖ਼ਬਰ ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ ਚਾਰ ਮੈਟਰੋ ਸਟੇਸ਼ਨ ਬੰਦ ਅਗਲੀ ਖ਼ਬਰ ਵਿਦਿਆਰਥੀਆਂ ਨਾਲ ਤੇ ਸੰਸਦ ’ਚ ਹੋ ਕੁਝ ਹੋ ਰਿਹੈ, ਉਹ ਗੈਰ ਲੋਕਤੰਤਰੀ- ਪ੍ਰਿਅੰਕਾ ਗਾਂਧੀ
Ad Position 24