14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਗੰਡੀਵਿੰਡ ਦੇ ਸ਼ਮਸ਼ਾਨ ਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ

ਝਬਾਲ, (ਅੰਮ੍ਰਿਤਸਰ), 22 ਜੁਲਾਈ (ਸੁਖਦੇਵ ਸਿੰਘ)- ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗੰਡੀਵਿੰਡ ਦੇ ਸ਼ਮਸ਼ਾਨ ਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ....

Ad Position 21
No active advertisement
ਅਜੀਤ ਡੈਸਕ 22-07-2026

ਝਬਾਲ, (ਅੰਮ੍ਰਿਤਸਰ), 22 ਜੁਲਾਈ (ਸੁਖਦੇਵ ਸਿੰਘ)- ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗੰਡੀਵਿੰਡ ਦੇ ਸ਼ਮਸ਼ਾਨ ਘਾਟ ਨੇੜਿਓਂ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਪ੍ਰਿੰਸਦੀਪ ਸਿੰਘ ਪੁੱਤਰ ਜਿਊਣ ਸਿੰਘ ਵਾਸੀ ਸਰਾਏ ਅਮਾਨਤ ਖਾਂ ਵਜੋਂ ਹੋਈ ਹੈ।ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਪ੍ਰਿੰਸਦੀਪ ਸਿੰਘ ਨਸ਼ੇ ਕਰਨ ਦਾ ਆਦੀ ਸੀ। ਬੀਤੀ ਸ਼ਾਮ ਉਹ ਘਰੋਂ ਬਾਹਰ ਗਿਆ,ਪਰ ਮੁੜ ਵਾਪਸ ਨਹੀਂ ਆਇਆ। ਮ੍ਰਿਤਕ ਦੇ ਨੇੜਿਓਂ ਸਰਿੰਜ ਸੂਈ ਵੀ ਪਈ ਹੋਈ ਸੀ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

Ad Position 22
No active advertisement
ਪਿਛਲੀ ਖ਼ਬਰ ਖ਼ਤਰੇ ’ਚ ਹੈ ਸਾਡਾ ਭ‌ਵਿੱਖ, ਅਸੀਂ ਲੜਾਈ ਰੱਖਾਂਗੇ ਜਾਰੀ- ਗੁਰਜੀਤ ਸਿੰਘ ਔਜਲਾ ਅਗਲੀ ਖ਼ਬਰ ਹੁਸ਼ਿਆਰਪੁਰ ਰੋਡ ’ਤੇ ਮੋਟਰਸਾਈਕਲ ਖੋਹਣ ਦੀ ਵਾਰਦਾਤ
Ad Position 24