14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਐਸ.ਕੇ.ਐਮ. ਦੀ ਕਾਲ ’ਤੇ ਭਾਕਿਉ ਉਗਰਾਹਾਂ ਨੇ ਲਾਡੋਵਾਲ ਟੋਲ ਪਲਾਜ਼ਾ ਕਰਤਾ 12 ਤੋਂ 3 ਵਜੇ ਤੱਕ ਟੋਲ ਮੁਕਤ

ਲਾਡੋਵਾਲ, (ਲੁਧਿਆਣਾ), 22 ਜੁਲਾਈ (ਬਲਬੀਰ ਸਿੰਘ ਰਾਣਾ)- ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਭਾਕਿਉ ਉਗਰਾਹਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ 12 ਤੋਂ 3 ...

Ad Position 21
No active advertisement
ਅਜੀਤ ਡੈਸਕ 22-07-2026

ਲਾਡੋਵਾਲ, (ਲੁਧਿਆਣਾ), 22 ਜੁਲਾਈ (ਬਲਬੀਰ ਸਿੰਘ ਰਾਣਾ)- ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਭਾਕਿਉ ਉਗਰਾਹਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ 12 ਤੋਂ 3 ਵਜੇ ਤੱਕ ਟੋਲ ਮੁਕਤ ਕਰ ਦਿੱਤਾ ਹੈ l ਭਾਕਿਉ ਉਗਰਾਹਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਭਾਰਤ- ਅਮਰੀਕਾ ਵਪਾਰ ਸਮਝੌਤਾ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਮੇਤ ਪੂਰੇ ਦੇਸ਼ ਭਰ ਵਿਚ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਲਾਡੋਵਾਲ ਟੋਲ ਪਲਾਜ਼ਾ ਦੇ ਨਾਲ ਕੁਲਾਲ ਅਤੇ ਚੌਂਕੀਮਾਨ ਟੋਲ ਪਲਾਜ਼ਾ ਵੀ ਵਾਹਨ ਚਾਲਕਾਂ ਲਈ ਟੋਲ ਮੁਕਤ ਕੀਤੇ ਗਏ ਹਨl ਕਿਸਾਨਾਂ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਖਿਲਾਫ਼ ਕੀਤਾ ਜਾ ਰਿਹਾ ਹੈ, ਕਿਉਂਕਿ ਕੇਂਦਰ ਸਰਕਾਰ ਨਵੇਂ ਨਵੇਂ ਕਾਨੂੰਨ ਬਣਾ ਕੇ ਕਾਰਪੋਰੇਟ ਘਰਾਣਿਆਂ ਨੂੰ ਹੋਰ ਉਚਾ ਚੁੱਕਣ ਲਈ ਕਿਸਾਨਾਂ -ਮਜ਼ਦੂਰਾਂ ਅਤੇ ਕਰਮਚਾਰੀਆਂ ਨੂੰ ਖਤਮ ਕਰਨ ’ਤੇ ਤੁਲੀ ਹੋਈ ਹੈ l ਕਿਸਾਨ ਜਥੇਬੰਦੀਆਂ ਨੇ ਦੱਸਿਆ ਕਿ ਜਦ ਤੱਕ ਕੇਂਦਰ ਸਰਕਾਰ ਸਾਡੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਉਦੋਂ ਤੱਕ ਸਰਕਾਰ ਖਿਲਾਫ਼ ਧਰਨਾ ਅਤੇ ਰੋਸ ਮੁਜ਼ਾਹਰੇ ਜਾਰੀ ਰਹਿਣਗੇ l

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਸਲੀਪਰ ਬੱਸ ਦਾ ਕਹਿਰ: ਦੋ ਨੌਜਵਾਨਾਂ ਦੀ ਮੌਤ, ਚਾਰ ਜ਼ਖ਼ਮੀ; ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ ਅਗਲੀ ਖ਼ਬਰ ਕਿਸਾਨਾਂ ਨੇ ਟੋਲ ਪਲਾਜਾ ਨਿੱਜਰਪੁਰਾ ਕੀਤਾ ਫਰੀ
Ad Position 24