14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਤੇਜ਼ ਰਫ਼ਤਾਰ ਸਲੀਪਰ ਬੱਸ ਦਾ ਕਹਿਰ: ਦੋ ਨੌਜਵਾਨਾਂ ਦੀ ਮੌਤ, ਚਾਰ ਜ਼ਖ਼ਮੀ; ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ

ਪਠਾਨਕੋਟ, 22 ਜੁਲਾਈ, (ਸੰਧੂ)- ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਕੋਂਤਰਪੁਰ ਨੇੜੇ ਬੁੱਧਵਾਰ ਸਵੇਰੇ ਲਗਪਗ 8 ਵਜੇ ਦੇ ਕਰੀਬ ਵਾਪਰੇ ਭਿਆਨਕ ਸੜਕ ਹਾਦਸੇ ਨੇ...

Ad Position 21
No active advertisement
ਅਜੀਤ ਡੈਸਕ 22-07-2026

ਪਠਾਨਕੋਟ, 22 ਜੁਲਾਈ, (ਸੰਧੂ)- ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਕੋਂਤਰਪੁਰ ਨੇੜੇ ਬੁੱਧਵਾਰ ਸਵੇਰੇ ਲਗਪਗ 8 ਵਜੇ ਦੇ ਕਰੀਬ ਵਾਪਰੇ ਭਿਆਨਕ ਸੜਕ ਹਾਦਸੇ ਨੇ ਇਲਾਕੇ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ। ਇਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਸਲੀਪਰ ਬੱਸ, ਜਿਸ ਦਾ ਨੰਬਰ ਏ.ਆਰ.20ਬੀ.0956 ਸੀ, ਨੇ ਪਹਿਲਾਂ ਸਕੂਟੀ ਸਵਾਰ ਮਹਿਲਾ ਅਤੇ ਫਿਰ ਦੋ ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਛੋਟੀ ਬੱਚੀ ਸਮੇਤ ਚਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ 33 ਨਿਵਾਸੀ ਕੌਂਤਰਪੁਰ ਅਤੇ ਅਰੁਣ ਕੁਮਾਰ 25 ਨਿਵਾਸੀ ਪਿੰਡ ਕੌਂਤਰਪੂਰ ਵਜੋਂ ਹੋਈ ਹੈ।

ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ ਅਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਦਾ ਗੁੱਸਾ ਭੜਕ ਉੱਠਿਆ। ਰੋਸ ਵਿਚ ਆਏ ਲੋਕਾਂ ਨੇ ਹਾਦਸੇ ਵਾਲੀ ਸਲੀਪਰ ਬੱਸ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਕੁਝ ਹੀ ਸਮੇਂ ਵਿਚ ਬੱਸ ਅੱਗ ਦੀਆਂ ਲਪਟਾਂ ਵਿਚ ਘਿਰ ਗਈ। ਇਸ ਘਟਨਾ ਕਾਰਨ ਨੈਸ਼ਨਲ ਹਾਈਵੇ 'ਤੇ ਆਵਾਜਾਈ ਵੀ ਕੁਝ ਸਮੇਂ ਲਈ ਪ੍ਰਭਾਵਿਤ ਰਹੀ।

ਪਿੰਡ ਕੋਂਤਰਪੁਰ ਦੇ ਵਸਨੀਕ ਪ੍ਰਹਿਲਾਦ ਸਿੰਘ ਅਤੇ ਨਿਰਮਲ ਸਿੰਘ ਨੇ ਦੱਸਿਆ ਕਿ ਬੱਸ ਜਲੰਧਰ ਤੋਂ ਪਠਾਨਕੋਟ ਵੱਲ ਆ ਰਹੀ ਸੀ। ਉਨ੍ਹਾਂ ਦੇ ਅਨੁਸਾਰ ਬੱਸ ਚਾਲਕ ਤੇਜ਼ ਰਫ਼ਤਾਰ ਨਾਲ ਵਾਹਨ ਚਲਾ ਰਿਹਾ ਸੀ ਅਤੇ ਲਾਪਰਵਾਹੀ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਫ਼ਰਾਰ ਚਾਲਕ ਅਤੇ ਸੰਬੰਧਿਤ ਟਰਾਂਸਪੋਰਟ ਕੰਪਨੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਬੱਸ ਨੂੰ ਲੱਗੀ ਅੱਗ 'ਤੇ ਕਾਬੂ ਪਾਇਆ ਅਤੇ ਅੱਗ ਨੂੰ ਹੋਰ ਫੈਲਣ ਤੋਂ ਰੋਕਿਆ, ਜਦਕਿ ਪੁਲਿਸ ਨੇ ਸਥਿਤੀ ਨੂੰ ਸ਼ਾਂਤ ਕਰਵਾਉਂਦਿਆਂ ਆਵਾਜਾਈ ਨੂੰ ਮੁੜ ਬਹਾਲ ਕਰਵਾਇਆ।

ਐਸ.ਪੀ. ਗੁਰਇਕਬਾਲ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਈ ਹੈ ਅਤੇ ਚਾਰ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿਲਵਾਂ ਟੋਲ ਮੁਕਤ ਅਗਲੀ ਖ਼ਬਰ ਐਸ.ਕੇ.ਐਮ. ਦੀ ਕਾਲ ’ਤੇ ਭਾਕਿਉ ਉਗਰਾਹਾਂ ਨੇ ਲਾਡੋਵਾਲ ਟੋਲ ਪਲਾਜ਼ਾ ਕਰਤਾ 12 ਤੋਂ 3 ਵਜੇ ਤੱਕ ਟੋਲ ਮੁਕਤ
Ad Position 24