14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

E20 ਪੈਟਰੋਲ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ’ਚ ਦੱਪੜ ਟੋਲ ਪਲਾਜ਼ਾ 3 ਘੰਟੇ ਰਿਹਾ ਟੋਲ ਫਰੀ

ਲਾਲੜੂ, 22 ਜੁਲਾਈ- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬੁੱਧਵਾਰ ਨੂੰ E20 ਪੈਟਰੋਲ ਅਤੇ ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿਚ ਪੰਜਾਬ ਭਰ ਦੇ ਵੱਖ-ਵੱਖ ਟੋਲ ਪਲਾਜ਼ਿਆਂ ...

Ad Position 21
No active advertisement
ਅਜੀਤ ਡੈਸਕ 22-07-2026

 ਲਾਲੜੂ, 22 ਜੁਲਾਈ-  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬੁੱਧਵਾਰ ਨੂੰ E20 ਪੈਟਰੋਲ ਅਤੇ ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਵਿਰੋਧ ਵਿਚ ਪੰਜਾਬ ਭਰ ਦੇ ਵੱਖ-ਵੱਖ ਟੋਲ ਪਲਾਜ਼ਿਆਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਤਹਿਤ ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇ ਸਥਿਤ ਦੱਪੜ ਟੋਲ ਪਲਾਜ਼ਾ ’ਤੇ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋਏ ਅਤੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ਾ ਨੂੰ ਟੋਲ ਫਰੀ ਕਰ ਦਿੱਤਾ। ਇਸ ਦੌਰਾਨ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਸਾਰੇ ਵਾਹਨਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਣ ਦਿੱਤਾ ਗਿਆ।

ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ E20 ਪੈਟਰੋਲ ਨੀਤੀ ਅਤੇ ਭਾਰਤ-ਅਮਰੀਕਾ ਟ੍ਰੇਡ ਡੀਲ ਨਾਲ ਕਿਸਾਨਾਂ, ਡੇਅਰੀ ਖੇਤਰ ਅਤੇ ਛੋਟੇ ਕਾਰੋਬਾਰੀਆਂ ਦੇ ਹਿੱਤ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਕਿਸਾਨਾਂ ਨਾਲ ਬਿਨਾਂ ਸਲਾਹ-ਮਸ਼ਵਰੇ ਦੇ ਅਜਿਹੇ ਫ਼ੈਸਲੇ ਲਾਗੂ ਕਰ ਰਹੀ ਹੈ, ਜਿਨ੍ਹਾਂ ਦਾ ਸਿੱਧਾ ਅਸਰ ਖੇਤੀਬਾੜੀ ਖੇਤਰ ’ਤੇ ਪਵੇਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਸੂਬਾ ਪੱਧਰ ’ਤੇ ਵੱਡੇ ਪੱਧਰ ਦੇ ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿੱਚ ਲੋਕਤੰਤਰ ਤੋਂ ਲੈ ਕੇ ਭਰਤੀ ਪ੍ਰਣਾਲੀ ਤੱਕ ਸਭ ਕੁਝ ਸਰਕਾਰ ਦੇ ਦਬਾਅ ਹੇਠ - ਜਾਖੜ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ਾ ਢਿਲਵਾਂ ਟੋਲ ਮੁਕਤ
Ad Position 24