14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੰਯੁਕਤ ਕਿਸਾਨ ਮੋਰਚੇ ਨੇ ਸ਼ਾਹਕੋਟ-ਮੋਗਾ ਰਾਸ਼ਟਰੀ ਮਾਰਗ 'ਤੇ ਸਥਿਤ ਟੋਲ ਪਲਾਜ਼ਾ ਕੀਤਾ ਟੋਲ ਮੁਕਤ

ਸ਼ਾਹਕੋਟ (ਜਲੰਧਰ), 22 ਜੁਲਾਈ (ਨਗਿੰਦਰ ਸਿੰਘ ਬਾਂਸਲ) - ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਜ਼ਿਲ੍ਹਾ ਜਲੰਧਰ ਅਤੇ ਮੋਗਾ...

Ad Position 21
No active advertisement
ਅਜੀਤ ਡੈਸਕ 22-07-2026

ਸ਼ਾਹਕੋਟ (ਜਲੰਧਰ), 22 ਜੁਲਾਈ (ਨਗਿੰਦਰ ਸਿੰਘ ਬਾਂਸਲ) - ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਮਾਰੂ ਨੀਤੀਆਂ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਜ਼ਿਲ੍ਹਾ ਜਲੰਧਰ ਅਤੇ ਮੋਗਾ ਦੇ ਕਿਸਾਨਾਂ-ਮਜ਼ਦੂਰਾਂ ਵਲੋਂ ਸਤਲੁਜ ਦਰਿਆ ਦੇ ਕਾਵਾਂ ਵਾਲੇ ਪੱਤਣ ਨਾਲ ਲੱਗਦੇ ਟੋਲ਼ ਪਲਾਜ਼ੇ ਨੂੰ ਟੋਲ਼ ਮੁਕਤ ਕੀਤਾ ਗਿਆ। ਟੋਲ ਪਲਾਜ਼ਾ 'ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਸਵੇਰ ਤੋਂ ਲੈਕੇ ਬਾਅਦ ਦੁਪਹਿਰ 3 ਵਜੇ ਤੱਕ ਜਾਰੀ ਰਿਹਾ। ਇਸ ਰੋਸ ਧਰਨੇ ਨੂੰ ਕਾਮਰੇਡ ਸੂਰਤ ਸਿੰਘ ਧਰਮਕੋਟ, ਕਿਸਾਨ ਆਗੂ ਬਲਦੇਵ ਸਿੰਘ ਜੋਸਨ, ਕਾਮਰੇਡ ਵਰਿੰਦਰਪਾਲ ਕਾਲਾ, ਕਾਮਰੇਡ ਸੁਨੀਲ ਕੁਮਾਰ ਤੇ ਹੋਰਨਾਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਇਹ ਸਮਝੋਤਾ ਕਿਸਾਨਾਂ ਸਮੇਤ ਹੋਰ ਵਰਗਾਂ ਦੇ ਲੋਕਾਂ ਲਈ ਘਾਤਕ ਸਾਬਤ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਹੋਣਹਾਰ ਧੀ ਗਗਨਦੀਪ ਕੌਰ ਇੰਟਰਨੈਸ਼ਨਲ ਖੇਡ ਕੇ ਪਹੁੰਚੀ ਪਿੰਡ, ਪੰਚਾਇਤ ਨੇ ਕੀਤਾ ਸਨਮਾਨ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਨਿਕਾਸੀ ਨਾਲਿਆਂ ਦੀ ਸਫਾਈ ਦਾ ਕੰਮ ਨਿਰੰਤਰ ਜਾਰੀ
Ad Position 24