14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੰਯੁਕਤ ਕਿਸਾਨ ਮੋਰਚਾ ਵਲੋਂ ਬੱਲੂਆਣਾ ਟੋਲ ਪਲਾਜ਼ਾ ਮੁਫ਼ਤ ਕਰਨ ਦਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਮਰਥਨ

ਬੱਲੂਆਣਾ (ਬਠਿੰਡਾ )22 ਜੁਲਾਈ (ਗੁਰਨੈਬ ਸਾਜਨ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਆਪਣੀਆ ਮੰਗਾਂ ਲੈਂਡ ਪੂਲਿੰਗ ਪਾਲਿਸੀ...

Ad Position 21
No active advertisement
ਅਜੀਤ ਡੈਸਕ 22-07-2026

ਬੱਲੂਆਣਾ (ਬਠਿੰਡਾ )22 ਜੁਲਾਈ (ਗੁਰਨੈਬ ਸਾਜਨ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਆਪਣੀਆ ਮੰਗਾਂ ਲੈਂਡ ਪੂਲਿੰਗ ਪਾਲਿਸੀ,ਭਾਰਤ ਅਮਰੀਕਾ ਟਰੇਡ ਡੀਲ, ਨੂੰ ਲੈਕੇ ਬੱਲੂਆਣਾ ਟੋਲ ਪਲਾਜ਼ਾ ਤੋਂ ਇਲਾਵਾ ਪੰਜਾਬ ਦੇ ਸਾਰੇ ਟੋਲ ਪਲਾਜ਼ੇ12 ਵਜੇ ਤੋਂ ਲੈਕੇ 3 ਵਜੇ ਤੱਕ ਪਰਚੀ ਮੁਕਤ ਕੀਤੇ ਗਏ ਅਤੇ ਕੇਂਦਰ ਤੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਰਜਿ. ਬੱਲੂਆਣਾ ਟੋਲ ਸਟਾਫ਼ ਵਲੋਂ ਕਿਸਾਨ ਜੱਥੇਬੰਦੀਆਂ ਦਾ ਪੁਰਜ਼ੋਰ ਸਮਰਥਨ ਕੀਤਾ ਗਿਆ । ਕਿਸਾਨਾਂ ਵਾਸਤੇ ਟੋਲ ਪਲਾਜ਼ਾ ਯੂਨੀਅਨ ਵਲੋਂ ਚਾਹ ਪਾਣੀ ਲੰਗਰ ਦਾ ਪ੍ਰਬੰਧ ਕੀਤਾ ਗਿਆ ਤੇ ਕਿਸਾਨ ਯੂਨੀਅਨ ਦਾ ਡਟਕੇ ਸਾਥ ਦੇਣ ਦਾ ਐਲਾਨ ਕੀਤਾ ਗਿਆ। ਬੀਕੇਯੂ ਏਕਤਾ ਉਗਰਾਹਾਂ ਉਗਰਾਹਾਂ ਜਥੇਬੰਦੀ ਦੇ ਜ਼ਿਲ੍ਹਾ ਕਮੇਟੀ ਮੈਂਬਰ ਜਗਸੀਰ ਸਿੰਘ ਝੁੰਬਾ ਤੇ ਭਾਰਤੀ ਕਿਸਾਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ ਆਪਣੇ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਜੋ ਕੇਂਦਰ ਸਰਕਾਰ ਟੋਲ ਪਲਾਜ਼ਿਆਂ 'ਤੇ ਮਲਟੀ ਲੇਨ ਮੁਫ਼ਤ ਫੋਲਅ ਸਿਸਟਮ) ਲਿਆ ਰਹੀ ਆ, ਜਿਸ ਦੇ ਨਾਲ ਜਿਥੇ ਟੋਲ ਤੇ ਕੰਮ ਕਰਦੇ ਹਜ਼ਾਰਾਂ ਵਰਕਰ ਬੇਰੁਜਗਾਰ ਹੋਣਗੇ। ਉੱਥੇ ਹੀ ਕਿਸਾਨ ਜਥੇਬੰਦੀਆ ਤੇ ਹੋਰਨਾਂ ਨੇੜੇ ਦੇ ਪਿੰਡਾਂ ਨੂੰ ਮਿਲਣ ਵਾਲੀਆਂ ਟੋਲ ਛੋਟਾਂ ਵੀ ਖ਼ਤਮ ਹੋ ਜਾਣਗੀਆਂ। ਇਹ ਸਿਸਟਮ ਪੰਜਾਬ ਵਿਚ ਕਿਤੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕੇਂਦਰ ਸਰਕਾਰ ਇਹ ਰੁਜ਼ਗਾਰ ਮਾਰੂ ਪਾਲਿਸੀ ਵਾਪਸ ਲਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਵੀ ਟੋਲ ਜਥੇਬੰਦੀ ਨਾਲ ਤਾਲਮੇਲ ਬਣਾ ਕੇ ਵੱਡੇ ਸੰਘਰਸ਼ ਕੀਤੇ ਜਾਣਗੇ। ਉਨ੍ਹਾਂ ਨੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਤੇ ਸਮੁੱਚੀ ਜਥੇਬੰਦੀ ਦਾ ਧੰਨਵਾਦ ਕੀਤਾ ।

Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਪਾਣੀ ਨੂੰ ਡੱਕ ਲੱਗਣ ਨਾਲ ਸੈਂਕੜੇ ਏਕੜ ਫ਼ਸਲ ਪਾਣੀ ਵਿਚ ਡੁੱਬੀ ਅਗਲੀ ਖ਼ਬਰ ਸਫ਼ਾਈ ਸੇਵਕਾਂ ਅਤੇ ਸੀਵਰੇਜ ਕਰਮਚਾਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚ ਕੱਢਿਆ ਰੋਸ ਮਾਰਚ
Ad Position 24