13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵਰ੍ਹੇ ਵਿਜੇ ਇੰਦਰ ਸਿੰਗਲਾ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ) - ਕਾਂਗਰਸ ਵਲੋਂ ਦੇਸ਼ ਦੀ ਸਿੱਖਿਆ ਪ੍ਰਣਾਲੀ ਅਤੇ ਪੇਪਰ ਲੀਕ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਾਬਕਾ ਸਿੱਖਿਆ...

Ad Position 21
No active advertisement
ਅਜੀਤ ਡੈਸਕ 22-07-2026

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ) - ਕਾਂਗਰਸ ਵਲੋਂ ਦੇਸ਼ ਦੀ ਸਿੱਖਿਆ ਪ੍ਰਣਾਲੀ ਅਤੇ ਪੇਪਰ ਲੀਕ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਅੱਜ ਬਠਿੰਡਾ ਵਿਚ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਪਰੰਤ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਿੱਖਿਆ ਨੀਤੀ ਅਤੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਸਵਾਲ ਉਠਾਉਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ਿਆਂ ਦੀ ਮੰਗ ਕੀਤੀ।
ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਨੀਟ' ਪੇਪਰ ਲੀਕ ਦੇ ਮਾਮਲੇ ਨੂੰ 70 ਦਿਨ ਬੀਤ ਚੁੱਕੇ ਹਨ, ਪਰ ਅਜੇ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋ ਸਿੱਖਿਆ ਮੰਤਰੀ ਦਾ ਅਸਤੀਫਾ ਨਹੀਂ ਲਿਆ ਗਿਆ, ਜਿਸ ਤੋਂ ਮੋਦੀ ਸਰਕਾਰ ਦੀ ਮਾੜੀ ਨੀਅਤ ਸਾਹਮਣੇ ਆਉਦੀ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅਤੇ ਵਿਰੋਧੀ ਧਿਰ ਵਲੋਂ ਉਠਾਈ ਜਾ ਰਹੀ ਆਵਾਜ਼ ਨੂੰ ਦਿੱਲੀ ਪੁਲਿਸ ਵਲੋ ਲਾਠੀਚਾਰਜ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ, ਜੋ ਲੋਕਤੰਤਰ ਲਈ ਚਿੰਤਾਜਨਕ ਹੈ। ਸਿੰਗਲਾ ਨੇ ਕਿਹਾ ਕਿ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਵਿਦਿਆਰਥੀਆਂ ਦਾ ਭਰੋਸਾ ਮੁੜ ਬਹਾਲ ਹੋ ਸਕੇ। ਉਨਾਂ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਖੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ 'ਤੇ ਸਵਾਲ ਚੁੱਕਦਿਆ ਕਿਹਾ ਆਪ' ਪੰਜਾਬ ਵਿਚ ਹੋ ਰਹੇ ਫਾਰਮੇਸੀ ਦੇ ਪੇਪਰ ਲੀਕ ਮਾਮਲੇ 'ਤੇ ਚੁੱਪ ਕਿਉ ਹੈ, ਉਸ ਉਪਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬਦੇਹ ਬਣਾਉਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਬਠਿੰਡਾ ਦੇ 5 ਟੋਲ ਪਲਾਜ਼ੇ ਤਿੰਨ ਘੰਟੇ ਲਈ ਰਹੇ ਟੋਲ ਮੁਕਤ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਮਾਰਚ ਵਹੀਰ ਦਾ ਹਲਕਾ ਅਟਾਰੀ ਅੰਦਰ 7 ਪੜਾਵਾਂ 'ਤੇ ਹੋਵੇਗਾ ਭਰਵਾਂ ਸਵਾਗਤ - ਜਥੇ: ਰਣੀਕੇ
Ad Position 24