13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਬਠਿੰਡਾ ਦੇ 5 ਟੋਲ ਪਲਾਜ਼ੇ ਤਿੰਨ ਘੰਟੇ ਲਈ ਰਹੇ ਟੋਲ ਮੁਕਤ

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਬਠਿੰਡਾ ਦੇ ਲਹਿਰਾ ਬੇਗਾ, ਜੀਦਾ, ਬੱਲੂਆਣਾ, ਜੱਸੀ ਅਤੇ ਸ਼ੇਖਪੁਰਾ...

Ad Position 21
No active advertisement
ਅਜੀਤ ਡੈਸਕ 22-07-2026

ਬਠਿੰਡਾ, 22 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਬਠਿੰਡਾ ਦੇ ਲਹਿਰਾ ਬੇਗਾ, ਜੀਦਾ, ਬੱਲੂਆਣਾ, ਜੱਸੀ ਅਤੇ ਸ਼ੇਖਪੁਰਾ ਟੋਲ ਪਲਾਜ਼ਿਆਂ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਦਿੱਤੇ ਗਏ। ਇਸ ਦੌਰਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ਿਆਂ ਨੂੰ ਟੋਲ ਮੁਕਤ ਕਰਕੇ ਵਾਹਨਾਂ ਨੂੰ ਬਿਨਾਂ ਫ਼ੀਸ ਲੰਘਾਇਆ ਗਿਆ।ਧਰਨਿਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਭਾਰਤੀ ਖੇਤੀ, ਡੇਅਰੀ ਅਤੇ ਖੇਤੀ ਨਾਲ ਜੁੜੇ ਹੋਰ ਸਹਾਇਕ ਧੰਦਿਆਂ ਨੂੰ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕਾ ਆਪਣੇ ਕਿਸਾਨਾਂ ਨੂੰ ਵੱਡੀਆਂ ਸਬਸਿਡੀਆਂ ਦਿੰਦਾ ਹੈ, ਜਿਸ ਕਾਰਨ ਉੱਥੋਂ ਦਾ ਸਸਤਾ ਅਨਾਜ, ਦੁੱਧ, ਸੋਇਆਬੀਨ, ਮੱਕੀ ਅਤੇ ਪਸ਼ੂ ਫੀਡ ਭਾਰਤੀ ਮੰਡੀ ਵਿਚ ਆਉਣ ਨਾਲ ਦੇਸ਼ ਦੇ ਕਿਸਾਨ ਮੁਕਾਬਲਾ ਨਹੀਂ ਕਰ ਸਕਣਗੇ। ਧਰਨਿਆਂ ਦੌਰਾਨ ਦਿੱਲੀ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ, ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਪੰਜਾਬ ਵਿਚ ਮਨਰੇਗਾ ਕਰਮਚਾਰੀਆਂ 'ਤੇ ਹੋਏ ਕਥਿਤ ਜਬਰ ਦੀ ਨਿੰਦਾ ਕਰਦਿਆਂ ਮਤੇ ਵੀ ਪਾਸ ਕੀਤੇ ਗਏ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ ਗਿਆ।
ਧਰਨਿਆਂ ਨੂੰ ਭਾਕਿਯੂ ਏਕਤਾ ਉਗਰਾਹਾਂ ਦੇ ਝੰਡਾ ਸਿੰਘ ਜੇਠੂਕੇ, ਭਾਕਿਯੂ ਏਕਤਾ ਡਕੌਂਦਾ (ਧਨੇਰ) ਦੇ ਗੁਰਦੀਪ ਸਿੰਘ ਰਾਮਪੁਰਾ, ਭਾਕਿਯੂ ਏਕਤਾ ਡਕੌਂਦਾ (ਬੁਰਜ ਗਿੱਲ) ਦੇ ਬਲਦੇਵ ਸਿੰਘ ਭਾਈ ਰੂਪਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਕਰਨ ਸਿੰਘ ਬਰਾੜ, ਜਮਹੂਰੀ ਕਿਸਾਨ ਸਭਾ ਦੇ ਸੁਖਵਿੰਦਰ ਸਿੰਘ ਧਾਲੀਵਾਲ, ਭਾਕਿਯੂ ਲੱਖੋਵਾਲ (ਟਕੈਤ) ਦੇ ਸਰੂਪ ਸਿੰਘ ਸਿੱਧੂ, ਕਿਰਤੀ ਕਿਸਾਨ ਯੂਨੀਅਨ ਦੇ ਸਵਰਨ ਸਿੰਘ ਪੂਹਲੀ ਅਤੇ ਭਾਕਿਯੂ ਏਕਤਾ ਮਾਲਵਾ ਦੇ ਗੁਰਤੇਜ ਸਿੰਘ ਬੱਲੋ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਖਾਟੂ ਸ਼ਿਆਮ ਮੱਥਾ ਟੇਕਣ ਗਏ ਡੇਰਾਬੱਸੀ ਦੇ 5 ਨੌਜਵਾਨਾਂ ਦੀ ਕਾਰ ਹਾਦਸੇ ਦਾ ਸ਼ਿਕਾਰ, 2 ਨੌਜਵਾਨਾਂ ਦੀ ਮੌਤ-2 ਗੰਭੀਰ ਜ਼ਖ... ਅਗਲੀ ਖ਼ਬਰ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵਰ੍ਹੇ ਵਿਜੇ ਇੰਦਰ ਸਿੰਗਲਾ
Ad Position 24