12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੇਪਰ ਲੀਕ ਦੇ ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 23 ਜੁਲਾਈ-ਸੀ.ਜੇ.ਪੀ. ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ‌ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ...

Ad Position 21
No active advertisement
ਅਜੀਤ ਡੈਸਕ 23-07-2026

ਨਵੀਂ ਦਿੱਲੀ, 23 ਜੁਲਾਈ-ਸੀ.ਜੇ.ਪੀ. ਵਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੱਡਾ‌ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦੀ ਭਲਾਈ ਅਤੇ ਉਨ੍ਹਾਂ ਦਾ ਭਵਿੱਖ ਸਾਡੀ ਸਭ ਤੋਂ ਵੱਡੀ ਤਰਜੀਹ ਹੈ।

ਇਹ ਯਕੀਨੀ ਬਣਾਉਣ ਲਈ ਕਿ ਸਾਰੇ ਪੇਪਰ ਲੀਕ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿੱਤੀ ਜਾਵੇ, ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ। ਸੰਬੰਧਿਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਸਰਕਾਰ ਵਲੋਂ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਲਏ ਜਾ ਰਹੇ ਫੈਸਲਿਆਂ ਦੀ ਲੜੀ ਵਿਚ ਇਕ ਮਹੱਤਵਪੂਰਨ ਕਦਮ ਹੈ।

ਜੋ ਵੀ ਨੌਜਵਾਨਾਂ ਦੇ ਭਵਿੱਖ ਨਾਲ ਛੇੜਛਾੜ ਕਰਦਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਅੰਦੋਲਨ ਦਾ ਹਿੰਸਕ ਹੋਣਾ ਹੈ ਬੇਹੱਦ ਮੰਦਭਾਗਾ- ਸਲਮਾਨ ਖ਼ਾਨ ਅਗਲੀ ਖ਼ਬਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਅੱਜ ਮੁੜ ਬੰਦ ਕੀਤੇ 16 ਮੈਟਰੋ ਸਟੇਸ਼ਨ
Ad Position 24