12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਭਾਰੀ ਬਾਰਿਸ਼ ਹੋਣ ਕਾਰਨ ਪਾਣੀ ਦੀ ਮਾਰ ਹੇਠ ਫਸਲਾਂ, ਹੜ੍ਹਾਂ ਵਰਗੇ ਬਣੇ ਹਾਲਾਤ-ਕਿਸਾਨਾਂ ਦੀ ਵਧੀ ਚਿੰਤਾ

ਅੰਮ੍ਰਿਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ) - ਬੀਤੇ ਦਿਨ ਤੋਂ ਹੋ ਰਹੀ ਭਾਰੀ ਬਾਰਿਸ਼ ਨਾਲ ਅੱਜ ਫ਼ਸਲਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਅੰਮ੍ਰਿਤਸਰ ਦੇ ਵੱਖ ਵੱਖ-ਵੱਖ ਇਲਾਕਿਆਂ ਵਿਚ ਇਸ...

Ad Position 21
No active advertisement
ਅਜੀਤ ਡੈਸਕ 23-07-2026

ਅੰਮ੍ਰਿਤਸਰ, 23 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ) - ਬੀਤੇ ਦਿਨ ਤੋਂ ਹੋ ਰਹੀ ਭਾਰੀ ਬਾਰਿਸ਼ ਨਾਲ ਅੱਜ ਫ਼ਸਲਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਅੰਮ੍ਰਿਤਸਰ ਦੇ ਵੱਖ ਵੱਖ-ਵੱਖ ਇਲਾਕਿਆਂ ਵਿਚ ਇਸ ਵੇਲੇ ਹੜ੍ਹਾਂ ਵਾਲੇ ਹਾਲਾਤ ਬਣਨ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਵਧੀਆਂ ਹੋਈਆਂ ਹਨ। ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼, ਪੰਜਾਬ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪਿੰਡ ਗੱਗੋਮਾਹਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸੜਕਾਂ, ਖੇਤਾਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਪਾਣੀ ਭਰਨ ਨਾਲ ਆਮ ਲੋਕਾਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ–ਅੰਮ੍ਰਿਤਸਰ ਸੜਕ ਸਮੇਤ ਕਈ ਸੰਪਰਕ ਮਾਰਗ ਪਾਣੀ ਹੇਠ ਆ ਚੁੱਕੇ ਹਨ। ਝੋਨੇ ਦੀਆਂ ਫ਼ਸਲਾਂ ਡੁੱਬ ਰਹੀਆਂ ਹਨ ਅਤੇ ਕਿਸਾਨਾਂ ਨੂੰ ਵੱਡੇ ਆਰਥਿਕ ਨੁਕਸਾਨ ਦਾ ਖ਼ਤਰਾ ਹੈ। ਇਸ ਸਥਿਤੀ ਲਈ ਪ੍ਰਸ਼ਾਸਨ ਦੀ ਲਾਪਰਵਾਹੀ ਜ਼ਿੰਮੇਵਾਰ ਹੈ, ਕਿਉਂਕਿ ਬਰਸਾਤ ਤੋਂ ਪਹਿਲਾਂ ਨਾਲਿਆਂ ਦੀ ਸਫ਼ਾਈ ਅਤੇ ਪੁਲਾਂ ਹੇਠ ਉੱਗੀ ਬੂਟੀ ਨੂੰ ਨਹੀਂ ਹਟਾਇਆ ਗਿਆ, ਜਿਸ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਈ ਹੈ।
ਪਲਵਿੰਦਰ ਸਿੰਘ ਮਾਹਲ ਨੇ ਦੋਸ਼ ਲਗਾਇਆ ਕਿ ਗੰਭੀਰ ਹਾਲਾਤ ਦੇ ਬਾਵਜੂਦ ਹਾਲੇ ਤੱਕ ਨਾ ਕੋਈ ਰਾਹਤ ਟੀਮ, ਨਾ ਜੇਸੀਬੀ ਮਸ਼ੀਨਾਂ ਅਤੇ ਨਾ ਹੀ ਕੋਈ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚਿਆ ਹੈ। ਲੋਕ ਆਪਣੇ ਪੱਧਰ 'ਤੇ ਪਾਣੀ ਦੀ ਨਿਕਾਸੀ ਲਈ ਯਤਨ ਕਰ ਰਹੇ ਹਨ, ਜਦਕਿ ਸਰਕਾਰੀ ਮਸ਼ੀਨਰੀ ਨਾਕਾਮ ਸਾਬਤ ਹੋ ਰਹੀ ਹੈ।ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼, ਪੰਜਾਬ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਇਲਾਕਿਆਂ ਵਿਚ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਜਾਣ, ਪਾਣੀ ਦੀ ਨਿਕਾਸੀ ਲਈ ਲੋੜੀਂਦੀਆਂ ਮਸ਼ੀਨਾਂ ਤਾਇਨਾ ਕੀਤੀਆਂ ਜਾਣ, ਫ਼ਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲਿਆਂ ਵਿਰੁੱਧ ਪ੍ਰਧਾਨ ਮੰਤਰੀ ਮੋਦੀ ਦਾ ਕਦਮ ਇਕ ਮੀਲ ਦਾ ਪੱਥਰ ਸਾਬਤ ਹੋਵੇਗਾ - ਅਮਿਤ... ਅਗਲੀ ਖ਼ਬਰ ਫ਼ਿਲਮ ‘ਮਿੱਟੀ “ਦੇ ਅਦਾਕਾਰ ਰੱਬੀ ਕੰਧੋਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ
Ad Position 24