11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੰਗਾਂ ਨਾ ਮੰਨੀਆਂ ਜਾਣ ਕਾਰਨ ਰੈਵੇਨਿਊ ਪਟਵਾਰ ਯੂਨੀਅਨ 24 ਜੁਲਾਈ ਨੂੰ ਸਮੂਹਿਕ ਛੁੱਟੀ ਤੇ ਜਾਵੇਗੀ- ਸੁਖਜੀਤ ਸਿੰਘ

ਸੁਲਤਾਨਪੁਰ ਲੋਧੀ (ਕਪੂਰਥਲਾ),23 ਜੁਲਾਈ (ਥਿੰਦ)- ਬੀਤੇ ਦਿਨ ਰੈਵੇਨਿਊ ਪਟਵਾਰ ਯੂਨੀਅਨ...

Ad Position 21
No active advertisement
ਅਜੀਤ ਡੈਸਕ 23-07-2026

ਸੁਲਤਾਨਪੁਰ ਲੋਧੀ (ਕਪੂਰਥਲਾ),23 ਜੁਲਾਈ (ਥਿੰਦ)- ਬੀਤੇ ਦਿਨ ਰੈਵੇਨਿਊ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵਿਖੇ ਜੁਆਇੰਟ ਸੈਕਟਰੀ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ ਦੀ ਸਹਿਮਤੀ ਨਾ ਬਣਨ ਤੋਂ ਬਾਅਦ ਸਮੂਹਿਕ ਛੁੱਟੀ ਤੇ ਜਾਣ ਦਾ ਫੈਸਲਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੈਵੇਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਮੁੱਖ ਮੰਗਾਂ ਜਿਵੇਂ ਕਿ ਸਟੇਟ ਕਾਡਰ ਨੂੰ ਰੱਦ ਕਰਾਉਣਾ, 17-7-2020 ਦੇ ਸੱਤਵੇਂ ਪੇ ਕਮਿਸ਼ਨ ਨੂੰ ਪੰਜਾਬ ਵਿਚ ਲਾਗੂ ਕਰਵਾਉਣ ਵਾਲੇ ਪੱਤਰ ਨੂੰ ਰੱਦ ਕਰਵਾਉਣਾ ਅਤੇ 1056 ਪੋਸਟਾਂ ਦੀ ਮੁੜ ਬਹਾਲੀ ਕਰਵਾਉਣ ਆਦਿ ਤੇ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ।

ਜਿਸ ਦੇ ਰੋਸ ਵਜੋਂ ਜਥੇਬੰਦੀ ਤੁਰੰਤ ਪ੍ਰਭਾਵ ਨਾਲ ਸਵੈਮਿਤਵਾ ਸਕੀਮ (ਲਾਲ ਲਕੀਰ) ਦਾ ਪੂਰਨ ਤੌਰ ਤੇ ਬਾਈਕਾਟ ਕਰਦੀ ਹੈ ਅਤੇ ਐਗਰੀਸਟੈਕ ਐਪਲੀਕੇਸ਼ਨ ਸਬੰਧੀ ਪਟਵਾਰੀਆਂ ਨੂੰ ਹਦਾਇਤ ਕਰਦੀ ਹੈ ਕਿ ਕੋਈ ਵੀ ਪਟਵਾਰੀ ਆਪਣੀ ਆਈਡੀ ਉੱਪਰ ਲੋਗਿਨ ਨਹੀਂ ਕਰੇਗਾ । ਸਮੁੱਚੇ ਪੰਜਾਬ ਦੇ ਪਟਵਾਰੀ ਸਬੰਧਤ ਤਹਿਸੀਲਦਾਰਾਂ ਨੂੰ 24 ਜੁਲਾਈ ਨੂੰ ਸਮੂਹਿਕ ਛੁੱਟੀ ਦਾ ਪੱਤਰ ਸੌਂਪਣਗੇ। ਇਸ ਮੌਕੇ ਪਟਵਾਰਖਾਨੇ ਮੁਕੰਮਲ ਤੌਰ ਤੇ ਬੰਦ ਰੱਖੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ 1 ਅਗਸਤ ਨੂੰ ਪਠਾਨਕੋਟ ਵਿਖੇ ਹੋਵੇਗਾ 'ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ' ਦਾ ਸੂਬਾ ਪੱਧਰੀ ਸਮਾਗਮ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਮੰਡ ਖੇਤਰ ਦਾ ਦੌਰਾ ਕਰਨਗੇ
Ad Position 24