11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ: ਡੇਰਾਬੱਸੀ ਹਲਕੇ ਤੋਂ 88ਵੀਂ, 89ਵੀਂ ਤੇ 90ਵੀਂ ਬੱਸ ਰਵਾਨਾ

ਲਾਲੜੂ (ਮੋਹਾਲੀ), 23 ਜੁਲਾਈ (ਰਾਜਬੀਰ ਸਿੰਘ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ...

Ad Position 21
No active advertisement
ਅਜੀਤ ਡੈਸਕ 23-07-2026

ਲਾਲੜੂ (ਮੋਹਾਲੀ), 23 ਜੁਲਾਈ (ਰਾਜਬੀਰ ਸਿੰਘ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਡੇਰਾਬੱਸੀ ਹਲਕੇ ਤੋਂ ਸ਼ਰਧਾਲੂਆਂ ਲਈ ਤੀਰਥ ਯਾਤਰਾ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਾਰਡ ਨੰਬਰ 16, ਪਿੰਡ ਲੈਹਲੀ, ਹੁੰਬੜਾ ਹੰਸਾਲਾ ਅਤੇ ਰਾਜੋਮਾਜਰਾ ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 88ਵੀਂ, 89ਵੀਂ ਅਤੇ 90ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਸ਼ਰਧਾਲੂਆਂ ਵਿਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਸਫ਼ਲਤਾਪੂਰਵਕ ਚਲਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਸਬਾ ਚੋਗਾਵਾਂ ਦੀ ਟਰੈਫਿਕ ਸਮੱਸਿਆ ਹੋਈ ਗੰਭੀਰ,ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ ਅਗਲੀ ਖ਼ਬਰ 1 ਅਗਸਤ ਨੂੰ ਪਠਾਨਕੋਟ ਵਿਖੇ ਹੋਵੇਗਾ 'ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ' ਦਾ ਸੂਬਾ ਪੱਧਰੀ ਸਮਾਗਮ
Ad Position 24