10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪ੍ਰੀਮੀਅਮ ਪੈਟਰੋਲ ’ਚ ਈਥਾਨੌਲ ਨਹੀਂ-ਸਰਕਾਰ

ਨਵੀਂ ਦਿੱਲੀ, 23 ਜੁਲਾਈ (ਪੀ.ਟੀ.ਆਈ.)-ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਬਿਨਾਂ ਈਥਾਨੌਲ ਵਾਲੇ ਪ੍ਰੀਮੀਅਮ ਪੈਟਰੋਲ ਦੀ ਸਪਲਾਈ ਜਾਰੀ ਰਹੇਗੀ। ਸਰਕਾਰ ਨੇ ਇਹ ਵੀ ਕਿਹਾ ਕਿ ਪੈਟਰੋਲ ’ਚ ਈਥਾਨੌਲ ਦੀ ਮਾਤਰਾ 20 ਫ਼ੀਸਦੀ ਤੋਂ ਵਧਾਉਣ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਈ0/ਈ10 ਪੈਟਰੋਲ ਦੀ ਸਪਲਾਈ ਮੁੜ ਸ਼ੁਰੂ ਕਰਨ...

Ad Position 21
No active advertisement
ਅਜੀਤ ਡੈਸਕ 24-07-2026

ਨਵੀਂ ਦਿੱਲੀ, 23 ਜੁਲਾਈ (ਪੀ.ਟੀ.ਆਈ.)-ਸਰਕਾਰ ਨੇ ਵੀਰਵਾਰ ਨੂੰ ਕਿਹਾ ਕਿ ਬਿਨਾਂ ਈਥਾਨੌਲ ਵਾਲੇ ਪ੍ਰੀਮੀਅਮ ਪੈਟਰੋਲ ਦੀ ਸਪਲਾਈ ਜਾਰੀ ਰਹੇਗੀ। ਸਰਕਾਰ ਨੇ ਇਹ ਵੀ ਕਿਹਾ ਕਿ ਪੈਟਰੋਲ ’ਚ ਈਥਾਨੌਲ ਦੀ ਮਾਤਰਾ 20 ਫ਼ੀਸਦੀ ਤੋਂ ਵਧਾਉਣ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਅਤੇ ਈ0/ਈ10 ਪੈਟਰੋਲ ਦੀ ਸਪਲਾਈ ਮੁੜ ਸ਼ੁਰੂ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਸੁਰੇਸ਼ ਗੋਪੀ ਨੇ ਲੋਕ ਸਭਾ ’ਚ ਦੱਸਿਆ ਕਿ ਪ੍ਰੀਮੀਅਮ ਪੈਟਰੋਲ ’ਚ ਈਥਾਨੌਲ ਨਹੀਂ ਮਿਲਾਇਆ ਜਾਂਦਾ ਹੈ ਅਤੇ ਇਹ ਕੁੱਲ ਪੈਟਰੋਲ ਦੀ ਵਿਕਰੀ ਦਾ ਕੇਵਲ 0.5 ਫ਼ੀਸਦੀ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਪੈਟਰੋਲ ’ਚ ਈਥਾਨੌਲ ਦੀ 20 ਫ਼ੀਸਦੀ ਤੋਂ ਵੱਧ ਮਾਤਰਾ ਵਧਾਉਣ ਸੰਬੰਧੀ ਕੋਈ ਵੀ ਫ਼ੈਸਲਾ ਵਿਸਤ੍ਰਿਤ ਵਿਗਿਆਨਕ ਅਤੇ ਤਕਨੀਕੀ ਅਧਿਐਨਾਂ ਅਤੇ ਆਟੋਮੋਬਾਈਲ ਨਿਰਮਾਤਾਵਾਂ, ਤੇਲ ਮਾਰਕੀਟਿੰਗ ਕੰਪਨੀਆਂ ਅਤੇ ਖੋਜ ਸੰਸਥਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਮੋਦੀ ਨੇ 2024 ’ਚ ਨੀਟ ਪੇਪਰ ਲੀਕ ਦੇ ਮਾਸਟਰਮਾਈਂਡ ਨੂੰ ਕਲੀਨ ਚਿੱਟ ਦਿਵਾ ਦਿੱਤੀ-ਕੇਜਰੀਵਾਲ ਅਗਲੀ ਖ਼ਬਰ ਡੀ.ਆਰ.ਡੀ.ਓ. ਵਲੋਂ ‘ਕੁਸ਼ਾ’ ਲੰਬੀ ਦੂਰੀ ਦੀ ਮਿਜ਼ਾਈਲ ਦਾ ਪਹਿਲਾ ਉਡਾਣ ਪ੍ਰੀਖਣ
Ad Position 24