09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਆਰੰਭ ਹੋਵੇਗਾ ਮੀਰੀ ਪੀਰੀ ਖਾਲਸਾ ਮਾਰਚ

ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਵਿਸ਼ਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ ਹੋਵੇਗਾ। ਇਸ ਮਾਰਚ....

Ad Position 21
No active advertisement
ਅਜੀਤ ਡੈਸਕ 24-07-2026

ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਵਿਸ਼ਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ ਹੋਵੇਗਾ। ਇਸ ਮਾਰਚ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਅਤੇ ਸੰਗਤਾਂ ਸ਼ਾਮਿਲ ਹੋਣਗੀਆਂ। ਇਹ ਮੀਰੀ ਪੀਰੀ ਖਾਲਸਾ ਮਾਰਚ ਅੱਜ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਿਚੋਂ ਹੁੰਦਾ ਹੋਇਆ ਤੇ ਗੁਰਮਤਿ ਪ੍ਰਚਾਰ ਕਰਦਾ ਹੋਇਆ 3 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਹੋਇਆ ਧੁੰਦਲਾ, ਨਹੀਂ ਜਾਰੀ ਕੀਤੇ ਵਰਕ ਪਰਮਿਟ ਅਗਲੀ ਖ਼ਬਰ ਸਰਕਾਰ ਨੇ ਭਰੋਸਾ ਦਿੱਤਾ ਕਿ NEET ਪੇਪਰ ਅਤੇ ਸਿੱਖਿਆ ਪ੍ਰਣਾਲੀ 'ਤੇ ਸੰਸਦ ਵਿਚ ਹੋਵੇਗੀ ਚਰਚਾ- ਸੋਨਮ ਵਾਂਗਚੁਕ
Ad Position 24