09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੁਰਾਣੀ ਰੰਜਿਸ਼ ਦੇ ਚਲਦਿਆਂ ਪਿੰਡ ਭੰਗਵਾ ’ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਦਾ ਕਤਲ

ਗੁਰਦਾਸਪੁਰ, 24 ਜੁਲਾਈ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡ ਭੰਗਵਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਰੇਆਮ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਨੂੰ...

Ad Position 21
No active advertisement
ਅਜੀਤ ਡੈਸਕ 24-07-2026

ਗੁਰਦਾਸਪੁਰ, 24 ਜੁਲਾਈ (ਅਸ਼ੋਕ ਸ਼ਰਮਾ)- ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡ ਭੰਗਵਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਰੇਆਮ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਨੂੰ ਮਾਰ ਦਿੱਤਾ ਹੈ। ਇਹ ਗੁੰਡਾਗਰਦੀ ਬੀਤੀ ਸ਼ਾਮ 5 ਵਜੇ ਤੋਂ ਰਾਤ 9.30 ਵਜੇ ਤੱਕ ਚਲਦੀ ਰਹੀ ਅਤੇ ਸੂਚਿਤ ਕਰਨ ’ਤੇ ਵੀ ਪੁਲਿਸ ਮੌਕੇ ’ਤੇ ਨਹੀਂ ਪਹੁੰਚੀ, ਜੋ ਪੁਲਿਸ ਦੀ ਲਾਪਰਵਾਹੀ ਦਾ ਸਿੱਟਾ ਹੈ। ਜਿਸ ਕਰਕੇ ਨੌਜਵਾਨ ਦਾ ਸਿੱਧੇ ਤੌਰ ’ਤੇ ਕਤਲ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮ੍ਰਿਤਕ ਵਿਜੇ ਮਸੀਹ (26) ਪੁੱਤਰ ਲੁਭਾਇਆ ਮਸੀਹ ਵਾਸੀ ਭੰਗਵਾਂ ਦਾ ਝਗੜਾ ਪਿੰਡ ਦੇ ਹੀ ਵਸਨੀਕ ਜਗਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਨਾਲ ਚੱਲ ਰਿਹਾ ਸੀ ਕਿ ਜਗਪ੍ਰੀਤ ਸਿੰਘ ਧਿਰ ਨੇ ਪਹਿਲਾਂ ਵੀ ਵਿਜੇ ਮਸੀਹ ਦੇ ਪਰਿਵਾਰ ਦੇ ਇਕ ਮੈਂਬਰ ਦੀ ਲੱਤ ਤੋੜੀ ਸੀ। ਇਸ ਸੰਬੰਧੀ ਪਿੰਡ ਦੇ ਸਰਪੰਚ ਤੇ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਜਗਪ੍ਰੀਤ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਪਿੰਡ ਅੰਦਰ ਗੁੰਡਾਗਰਦੀ ਦਾ ਨੰਗਾ ਨਾਚ ਕਰ ਰਹੇ ਸਨ ਕਿ ਰਾਤ ਸਾਢੇ 9.30 ਵਜੇ ਜਦ ਵਿਜੇ ਆਪਣੇ ਘਰ ਤੋਂ ਬਾਹਰ ਥੋੜੀ ਦੂਰ ਆਇਆ ਤਾਂ ਕਥਿਤ ਦੋਸ਼ੀਆਂ ਨੇ ਸਿੱਧੇ ਰਿਵਾਲਵਰ ਨਾਲ ਵਿਜੇ ਮਸੀਹ ਦੇ ਗੋਲੀਆਂ ਮਾਰ ਦਿੱਤੀਆਂ। ਉਨ੍ਹਾਂ ਪਿੰਡ ਵਿਚ 20 ਤੋਂ 25 ਫਾਇਰ ਕੀਤੇ, ਜਿਸ ਨਾਲ ਪਿੰਡ ਭੰਗਵਾ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਵਿਜੇ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਸ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ। ਜਦੋਂ ਇਸ ਮਾਮਲੇ ਸੰਬੰਧੀ ਡੀ.ਐਸ.ਪੀ ਸ਼ਾਹਬਾਜ਼ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਇਸ ਮਾਮਲੇ ਸੰਬੰਧੀ ਕਾਰਵਾਈ ਕਰ ਰਹੇ ਹਨ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਸਲਾਖਾ ਪਿਛੇ ਭੇਜਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੇ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ ਤੋਂ ਗੁਜ਼ਰਦੇ ਸਮੇਂ...
Ad Position 24