09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਵਿਰੁੱਧ ਐਫ਼.ਆਈ.ਆਰ. ਦਰਜ

ਐਸ.ਏ.ਐਸ.ਨਗਰ, 24 ਜੁਲਾਈ (ਕਪਿਲ ਵਧਵਾ)- ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਖ਼ਿਲਾਫ਼ ਮਿਊਜ਼ਿਕ ਕੰਪਨੀ ਦੇ ਸੰਚਾਲਕ ਨਾਲ ਕੁੱਟਮਾਰ ਕਰਨ, ਪਿਸਤੌਲ ਤਾਣ ਕੇ ਜਾਨੋਂ ਮਾਰਨ....

Ad Position 21
No active advertisement
ਅਜੀਤ ਡੈਸਕ 24-07-2026

ਐਸ.ਏ.ਐਸ.ਨਗਰ, 24 ਜੁਲਾਈ (ਕਪਿਲ ਵਧਵਾ)- ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਖ਼ਿਲਾਫ਼ ਮਿਊਜ਼ਿਕ ਕੰਪਨੀ ਦੇ ਸੰਚਾਲਕ ਨਾਲ ਕੁੱਟਮਾਰ ਕਰਨ, ਪਿਸਤੌਲ ਤਾਣ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਮੁਹਾਲੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮਟੌਰ ਪੁਲਿਸ ਨੇ ਸੈਕਟਰ-20ਏ, ਚੰਡੀਗੜ੍ਹ ਵਾਸੀ ਰੇਅਮੰਤ ਮਰਵਾਹਾ ਦੀ ਸ਼ਿਕਾਇਤ 'ਤੇ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸ਼ਿਕਾਇਤਕਰਤਾ ਰੇਅਮੰਤ ਮਰਵਾਹਾ ਨੇ ਦੱਸਿਆ ਕਿ ਉਹ ਇਕ ਮਿਊਜ਼ਿਕ ਕੰਪਨੀ ਚਲਾਉਂਦਾ ਹੈ। ਕਰੀਬ ਪੰਜ-ਛੇ ਮਹੀਨੇ ਪਹਿਲਾਂ ਉਸ ਦੇ ਜਾਣਕਾਰ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਨੇ ਉਸ ਨੂੰ ਇਕ ਮਿਊਜ਼ਿਕ ਕੰਪਨੀ ਨਾਲ ਗੀਤਾਂ ਦੀ ਰਿਕਾਰਡਿੰਗ ਸਬੰਧੀ ਡੀਲ ਕਰਵਾਉਣ ਲਈ ਕਿਹਾ ਸੀ। ਉਸ ਨੇ ਦੋਵੇਂ ਧਿਰਾਂ ਦੀ ਗੱਲਬਾਤ ਕਰਵਾ ਦਿੱਤੀ ਸੀ, ਪਰ ਕੁਝ ਕਾਰਨਾਂ ਕਰਕੇ ਇਹ ਡੀਲ ਸਿਰੇ ਨਹੀਂ ਚੜ੍ਹ ਸਕੀ। ਸ਼ਿਕਾਇਤ ਅਨੁਸਾਰ 22 ਜੁਲਾਈ 2026 ਦੀ ਰਾਤ ਕਰੀਬ 11.30 ਵਜੇ ਉਹ ਆਪਣੇ ਇਕ ਦੋਸਤ ਦੇ ਹੋਮਲੈਂਡ ਸੁਸਾਇਟੀ ਸਥਿਤ ਫਲੈਟ ਵਿਚ ਮੌਜੂਦ ਸੀ। ਇਸ ਦੌਰਾਨ ਦਿਲਪ੍ਰੀਤ ਢਿੱਲੋਂ ਵੀ ਉੱਥੇ ਆ ਗਿਆ। ਦੋਸ਼ ਹੈ ਕਿ ਰਿਕਾਰਡਿੰਗ ਡੀਲ ਨਾ ਹੋਣ ਦੀ ਰੰਜਿਸ਼ ਨੂੰ ਲੈ ਕੇ ਉਸ ਨੇ ਪਹਿਲਾਂ ਬਹਿਸ ਕੀਤੀ ਅਤੇ ਬਾਅਦ ਵਿਚ ਸ਼ਿਕਾਇਤਕਰਤਾ ਨਾਲ ਧੱਕਾ-ਮੁੱਕੀ ਕਰਦਿਆਂ ਕੁੱਟਮਾਰ ਕੀਤੀ। ਰਹਿਮਤ ਮਰਵਾਹਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੀ ਜਾਨ ਬਚਾਉਣ ਲਈ ਬਾਹਰ ਨਿਕਲਣ ਲੱਗਾ ਤਾਂ ਦਿਲਪ੍ਰੀਤ ਨੇ ਉਸ ਨੂੰ ਫੜ ਕੇ ਦੂਜੇ ਕਮਰੇ ਵਿਚ ਧੱਕਾ ਦੇ ਦਿੱਤਾ ਅਤੇ ਉੱਥੇ ਵੀ ਉਸ ਨਾਲ ਕੁੱਟਮਾਰ ਕੀਤੀ। ਸ਼ਿਕਾਇਤਕਰਤਾ ਮੁਤਾਬਕ ਇਸ ਤੋਂ ਬਾਅਦ ਦਿਲਪ੍ਰੀਤ ਨੇ ਕਥਿਤ ਤੌਰ 'ਤੇ ਆਪਣੀ ਪਿਸਤੌਲ ਕੱਢ ਕੇ ਉਸ ਵੱਲ ਤਾਣ ਦਿੱਤੀ ਅਤੇ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਦੋਸ਼ ਹੈ ਕਿ ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪੀੜਤ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਉਸ ਨੇ ਸਿਵਲ ਹਸਪਤਾਲ ਫੇਜ਼-6, ਮੁਹਾਲੀ ਵਿਚ ਆਪਣਾ ਇਲਾਜ ਕਰਵਾਇਆ। ਪੁਲਿਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਬੀ. ਐਨ. ਐਸ. ਦੀ ਧਾਰਾ 115 (2), 126 (2) 351 (2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਵੀਰਵਾਰ ਰਾਤ ਨੂੰ ਐੱਫ. ਆਈ. ਆਰ. ਦਰਜ ਕਰਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਹਾਲੇ ਤੱਕ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਹੋਈ।

 

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਬਠਿੰਡਾ ਦੇ ਸਫ਼ਾਈ ਤੇ ਸੀਵਰੇਜ ਮੁਲਾਜ਼ਮਾਂ ਦੀ ਹੜਤਾਲ ਸ਼ੁਰੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਕੇਂਦਰੀ ਕੈਬਨਿਟ ਦੀ ਮੀਟਿੰਗ
Ad Position 24