08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਅਜਨਾਲਾ ਥਾਣਾ ਹਮਲੇ ਵਿਚ ਲੋੜੀਂਦਾ ਅੰਮ੍ਰਿਤਪਾਲ ਸਿੰਘ ਦਾ ਸਾਥੀ ਨੇਪਾਲ ਭਾਰਤ ਸਰਹੱਦ ਤੋਂ ਕਾਬੂ

ਅਜਨਾਲਾ (ਅੰਮ੍ਰਿਤਸਰ), 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਾਲ 2023 ਵਿਚ ਥਾਣਾ ਅਜਨਾਲਾ...

Ad Position 21
No active advertisement
ਅਜੀਤ ਡੈਸਕ 24-07-2026

ਅਜਨਾਲਾ (ਅੰਮ੍ਰਿਤਸਰ), 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਾਲ 2023 ਵਿਚ ਥਾਣਾ ਅਜਨਾਲਾ ਹਮਲੇ ਮਾਮਲੇ ਵਿਚ ਨਾਮਜ਼ਦ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਿਕਰਮਜੀਤ ਸਿੰਘ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈI ਪ੍ਰਾਪਤ ਜਾਣਕਾਰੀ ਅਨੁਸਾਰ ਵਿਕਰਮਜੀਤ ਸਿੰਘ ਅਮਰੀਕਾ ਦੇ ਰਹਿਣ ਵਾਲੇ ਇਕ ਵਿਅਕਤੀ ਤੇ ਉਸਦੇ ਪਰਿਵਾਰਕ ਮੈਂਬਰਾਂ ਸਮੇਤ ਇਨੋਵਾ ਗੱਡੀ ਰਾਹੀਂ ਨੇਪਾਲ ਤੋਂ ਭਾਰਤ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਜਦੋਂ ਪੁਲਿਸ ਵਲੋਂ ਉਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਾਗਜ਼ਾਤ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਕੋਲੋਂ ਲੋੜੀਂਦੇ ਦਸਤਾਵੇਜ਼ ਨਾ ਮਿਲਣ ਕਰਕੇ ਪੁਲਿਸ ਵਲੋਂ ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆI

ਇਹ ਵੀ ਪਤਾ ਲੱਗਾ ਹੈ ਕਿ ਵਿਕਰਮਜੀਤ ਸਿੰਘ ਕਥਿਤ ਤੌਰ ਤੇ ਫਰਜ਼ੀ ਪਛਾਣ ਅਤੇ ਦਸਤਾਵੇਜਾਂ ਦੀ ਵਰਤੋਂ ਕਰਕੇ ਨੇਪਾਲ ਵਿਚ ਲੁਕਿਆ ਹੋਇਆ ਸੀ ਤੇ ਹੁਣ ਵੀ ਉਹ ਚੋਰ ਰਸਤਿਆਂ ਰਾਹੀਂ ਭਾਰਤ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀI ਥਾਣਾ ਅਜਨਾਲਾ ਦੀ ਪੁਲਿਸ ਵਲੋਂ ਉਸਨੂੰ ਅਜਨਾਲਾ ਥਾਣਾ ਹਮਲੇ ਵਿਚ ਰਸਮੀ ਤੌਰ ਤੇ ਗ੍ਰਿਫ਼ਤਾਰ ਕਰਨ ਲਈ ਜਲਦੀ ਹੀ ਪੁਲਿਸ ਪਾਰਟੀ ਰਵਾਨਾ ਹੋਵੇਗੀ I

Ad Position 22
No active advertisement
ਪਿਛਲੀ ਖ਼ਬਰ ਸੁਨਾਮ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਕੀਤਾ ਗਿਆ ਅਗਲੀ ਖ਼ਬਰ ਮਾਛੀਵਾੜਾ ਬਲਾਕ ਸਰਪੰਚ ਯੂਨੀਅਨ ਦੇ ਗੁਰਵਿੰਦਰ ਸਿੰਘ ਛੌੜੀਆਂ ਪ੍ਰਧਾਨ ਬਣੇ
Ad Position 24