08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਪਰਮਿੰਦਰ ਸਿੰਘ ਨਿੱਝਰ ਅਜਨਾਲਾ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਸੂਬਾ ਸਕੱਤਰ ਨਿਯੁਕਤ

ਅਜਨਾਲਾ (ਅੰਮ੍ਰਿਤਸਰ), 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ...

Ad Position 21
No active advertisement
ਅਜੀਤ ਡੈਸਕ 24-07-2026

ਅਜਨਾਲਾ (ਅੰਮ੍ਰਿਤਸਰ), 24 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਅੱਜ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤਹਿਤ ਅਜਨਾਲਾ ਦੇ ਨਾਮਵਰ ਨੰਬਰਦਾਰ ਪਰਿਵਾਰ ਨਾਲ ਸਬੰਧਿਤ ਨੌਜਵਾਨ ਆਗੂ ਪਰਮਿੰਦਰ ਸਿੰਘ ਨਿੱਝਰ ਨੂੰ ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਆਪਣੀ ਇਸ ਨਿਯੁਕਤੀ ਤੋਂ ਬਾਅਦ ਨਵ-ਨਿਯੁਕਤ ਸਕੱਤਰ ਪਰਮਿੰਦਰ ਸਿੰਘ ਨਿੱਝਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮੇਰੇ 'ਤੇ ਜੋ ਵਿਸ਼ਵਾਸ ਜਤਾਇਆ ਗਿਆ ਹੈ, ਮੈਂ ਉਸ 'ਤੇ ਪੂਰਾ ਉੱਤਰਨ ਦੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਕਿਹਾ ਕਿ ਮੇਰੀ ਪਹਿਲ ਹੋਵੇਗੀ ਕਿ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਦੀ ਲੋਕ-ਪੱਖੀ ਸੋਚ ਅਤੇ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਨਾਲ ਜੋੜਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ 'ਆਪ' ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਕੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਨੌਜਵਾਨਾਂ ਦੀ ਭਾਗੀਦਾਰੀ ਵਧਾਵਾਂਗੇ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਪਾਰਟੀ ਅਤੇ ਸਰਕਾਰ ਤੱਕ ਪਹੁੰਚਾਉਣਾ ਮੇਰੀ ਪਹਿਲੀ ਤਰਜੀਹ ਰਹੇਗੀ।

Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਮਾਮਲਿਆਂ ’ਤੇ ਦਿੱਲੀ ਪੁਲਿਸ ਦਾ ਵੱਡਾ ਐਕਸ਼ਨ, ਦਿੱਲੀ ਪੁਲਿਸ ਨੇ ਬਣਾਈ ਵਿਸ਼ੇਸ਼ ਐਸ.ਟੀ.ਐਫ ਅਗਲੀ ਖ਼ਬਰ ਰਾਜਾਸਾਂਸੀ ਵਿਚ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ
Ad Position 24