08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਏ.ਐਸ.ਆਈ. ਅਮਰੀਕ ਸਿੰਘ ਦੀ ਸੜਕ ਹਾਦਸੇ ਵਿਚ ਮੌਤ

ਕਲਾਨੌਰ (ਗੁਰਦਾਸਪੁਰ), 24 ਜੁਲਾਈ (ਪੁਰੇਵਾਲ)- ਸਥਾਨਕ ਕਸਬਾ ਵਾਸੀ ਏ.ਐਸ.ਆਈ. ਅਮਰੀਕ ਸਿੰਘ ਜੋ...

Ad Position 21
No active advertisement
ਅਜੀਤ ਡੈਸਕ 24-07-2026

ਕਲਾਨੌਰ (ਗੁਰਦਾਸਪੁਰ), 24 ਜੁਲਾਈ (ਪੁਰੇਵਾਲ)- ਸਥਾਨਕ ਕਸਬਾ ਵਾਸੀ ਏ.ਐਸ.ਆਈ. ਅਮਰੀਕ ਸਿੰਘ ਜੋ ਪੁਲਿਸ ਜ਼ਿਲਾ ਬਟਾਲਾ ਅਧੀਨ ਪੈਂਦੇ ਪੁਲਿਸ ਥਾਣਾ ਕੋਟਲੀ ਸੂਰਤ ਮੱਲੀ ਵਿਖੇ ਡਿਊਟੀ ਤੇ ਤਾਇਨਾਤ ਸਨ, ਦੀ ਡਿਊਟੀ ਤੋਂ ਪਰਤਦਿਆਂ ਬੀਤੀ ਦੇਰ ਸ਼ਾਮ ਕਲਾਨੌਰ ਦੇ ਬਾਹਰਵਾਰ ਆਬਾਦੀ ਅਰਲੀਭੰਨ ਸੜਕ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਥਾਣਾ ਕਲਾਨੌਰ ਦੇ ਐਸ.ਐਚ.ਓ. ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਨੇ ਦਰਜ ਕਰਵਾਏ ਬਿਆਨ ਵਿਚ ਦੱਸਿਆ ਕਿ ਉਸ ਦਾ ਪਤੀ ਏ.ਐਸ.ਆਈ ਅਮਰੀਕ ਸਿੰਘ ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਡਿਊਟੀ ਕਰਦੇ ਸਨ ਅਤੇ ਬੀਤੀ ਸ਼ਾਮ ਵੇਲੇ ਜਦੋਂ ਉਹ ਡਿਊਟੀ ਤੋਂ ਘਰ ਪਰਤ ਰਹੇ ਸਨ ਤਾਂ ਕਲਾਨੌਰ ਦੇ ਬਾਹਰਵਾਰ ਕੋਟਲੀ ਸੂਰਤ ਮੱਲ੍ਹੀ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ।

ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਤਹਿਤ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਏ.ਐਸ.ਆਈ. ਅਮਰੀਕ ਸਿੰਘ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਕਰਕੇ ਪਰਿਵਾਰਕ ਜੀਆਂ ਨੂੰ ਸੌਂਪ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਇਲਾਕੇ ਭਰ ਵਿਚ ਸੋਗ ਦੀ ਲਹਿਰ ਹੈ।

Ad Position 22
No active advertisement
ਪਿਛਲੀ ਖ਼ਬਰ ਏ.ਐਸ.ਆਈ. ਅਮਰੀਕ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ ਸਰਹਿੰਦ ਨਹਿਰ ਵਿਚ ਇਨੋਵਾ ਕਾਰ ਗਿਰੀ, 2 ਨੌਜਵਾਨ ਚਚੇਰੇ ਭਰਾਵਾਂ ਦੀ ਮੌਤ
Ad Position 24