08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅੱਜ ਤੋਂ ਪੰਜਾਬ ਵਾਸੀਆਂ ਨੂੰ ਮਿਲਣਗੇ 100 ਨਵੇਂ ਆਮ ਆਦਮੀ ਕਲੀਨਿਕ

ਚੰਡੀਗੜ੍ਹ, 25 ਜੁਲਾਈ-ਮਾਨ ਸਰਕਾਰ ਦੀ ਸਿਹਤ ਕ੍ਰਾਂਤੀ ਲਗਾਤਾਰ ਜਾਰੀ ਹੈ। ਅੱਜ ਤੋਂ ਪੰਜਾਬ ਵਾਸੀਆਂ ਨੂੰ 100 ਨਵੇਂ ਆਮ ਆਦਮੀ ਕਲੀਨਿਕ ਮਿਲਣਗੇ। ਕੈਬਨਿਟ ਮੰਤਰੀ, ਵਿਧਾਇਕ....

Ad Position 21
No active advertisement
ਅਜੀਤ ਡੈਸਕ 25-07-2026

ਚੰਡੀਗੜ੍ਹ, 25 ਜੁਲਾਈ-ਮਾਨ ਸਰਕਾਰ ਦੀ ਸਿਹਤ ਕ੍ਰਾਂਤੀ ਲਗਾਤਾਰ ਜਾਰੀ ਹੈ। ਅੱਜ ਤੋਂ ਪੰਜਾਬ ਵਾਸੀਆਂ ਨੂੰ 100 ਨਵੇਂ ਆਮ ਆਦਮੀ ਕਲੀਨਿਕ ਮਿਲਣਗੇ। ਕੈਬਨਿਟ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ 25 ਜੁਲਾਈ ਤੋਂ 27 ਜੁਲਾਈ ਤੱਕ ਵੱਖ-ਵੱਖ ਖੇਤਰਾਂ ਵਿਚ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ।

ਇਨ੍ਹਾਂ 100 ਨਵੇਂ ਕਲੀਨਿਕਾਂ ਨਾਲ ਸੂਬੇ ਵਿਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 1,090 ਹੋ ਗਈ ਹੈ। 73 ਸ਼ਹਿਰੀ ਅਤੇ 27 ਪੇਂਡੂ ਖੇਤਰਾਂ ਵਿਚ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਹਰੇਕ ਕਲੀਨਿਕ 'ਤੇ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫਤ ਉਪਲਬਧ ਹੋਣਗੇ।

ਹੁਣ ਤੱਕ 5.90 ਕਰੋੜ ਤੋਂ ਵੱਧ ਓ.ਪੀ.ਡੀ. ਦੌਰੇ ਅਤੇ 3.43 ਕਰੋੜ ਤੋਂ ਵੱਧ ਮੁਫਤ ਡਾਇਗਨੌਸਟਿਕ ਟੈਸਟ ਪ੍ਰਦਾਨ ਕੀਤੇ ਜਾ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਖੇਤਰ ਵਿਚ ਇਕ ਵਾਰ ਫਿਰ ਸ਼ੁਰੂ ਹੋਇਆ ਮੀਂਹ, ਕਿਸਾਨਾਂ ਦੀਆਂ ਵਧੀਆਂ ਚਿੰਤਾਵਾਂ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24