06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਾ ਫਰਾਰ ਗੈਂਗਸਟਰ ਜੋਬਨ ਬਿੱਲਾ

ਜ਼ੀਰਕਪੁਰ (ਮੁਹਾਲੀ), 25 ਜੁਲਾਈ - ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਸਫਲਤਾ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਐਫਟੀਈਸੀ...

Ad Position 21
No active advertisement
ਅਜੀਤ ਡੈਸਕ 25-07-2026

ਜ਼ੀਰਕਪੁਰ (ਮੁਹਾਲੀ), 25 ਜੁਲਾਈ - ਪੰਜਾਬ ਪੁਲਿਸ ਨੂੰ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਸਫਲਤਾ ਮਿਲੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਓਐਫਟੀਈਸੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਤੋਂ ਫਰਾਰ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਸਫਲਤਾਪੂਰਵਕ ਭਾਰਤ ਡਿਪੋਰਟ ਕਰਕੇ ਪੰਜਾਬ ਲਿਆਂਦਾ ਹੈ।
ਪੰਜਾਬ ਪੁਲਿਸ ਅਨੁਸਾਰ ਮੁਲਜ਼ਮ ਕਤਲ, ਕਤਲ ਦੀ ਕੋਸ਼ਿਸ਼, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਸਮੇਤ ਕਈ ਗੰਭੀਰ ਮਾਮਲਿਆਂ ਵਿਚ ਲੋੜੀਂਦਾ ਸੀ। ਉਹ ਲੰਬੇ ਸਮੇਂ ਤੋਂ ਵੱਖ-ਵੱਖ ਦੇਸ਼ਾਂ ਵਿੱਚ ਰਹਿ ਕੇ ਗ੍ਰਿਫ਼ਤਾਰੀ ਤੋਂ ਬਚਦਾ ਰਿਹਾ। ਪੰਜਾਬ ਵਿਚ ਉਸ ਖ਼ਿਲਾਫ਼ ਕਤਲ ਦੇ ਚਾਰ ਮਾਮਲੇ ਦਰਜ ਹਨ।
ਇਹ ਕਾਰਵਾਈ ਪੰਜਾਬ ਪੁਲਿਸ ਦੇ ‘ਆਪਰੇਸ਼ਨ ਨੋਮੈਡ ਹੰਟ’ ਤਹਿਤ ਇਕ ਵੱਡੀ ਕਾਮਯਾਬੀ ਮੰਨੀ ਜਾ ਰਹੀ ਹੈ। ਕਰੀਬ ਛੇ ਮਹੀਨੇ ਤੱਕ ਚਲੇ ਇਸ ਖ਼ੁਫ਼ੀਆ ਆਪ੍ਰੇਸ਼ਨ ਦੌਰਾਨ ਲਗਾਤਾਰ ਨਿਗਰਾਨੀ, ਰਣਨੀਤਿਕ ਜਾਣਕਾਰੀ ਇਕੱਠੀ ਕਰਨ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਏਜੰਸੀਆਂ ਨਾਲ ਤਾਲਮੇਲ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਭਾਰਤ ਲਿਆਂਦਾ ਗਿਆ।
ਪੰਜਾਬ ਪੁਲਿਸ ਨੇ ਕਿਹਾ ਕਿ ਸੰਗਠਿਤ ਅਪਰਾਧ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਅਤੇ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਲੁਕੇ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆਉਣਾ ਉਸਦੀ ਪ੍ਰਮੁੱਖ ਤਰਜੀਹ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਰੋਸ ਪ੍ਰਦਰਸ਼ਨ
Ad Position 24