06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

'ਆਪ' ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਵਲੋਂ ਆਮ ਆਦਮੀ ਕਲੀਨਿਕ ਲੋਕ ਅਰਪਣ

ਬਠਿੰਡਾ/ਸੰਗਤ ਮੰਡੀ, 25 ਜੁਲਾਈ (ਦੀਪਕ ਸ਼ਰਮਾ) ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਦੇ ਨਵੇਂ ਲਗਾਏ ਗਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਪਥਰਾਲਾ...

Ad Position 21
No active advertisement
ਅਜੀਤ ਡੈਸਕ 25-07-2026

ਬਠਿੰਡਾ/ਸੰਗਤ ਮੰਡੀ, 25 ਜੁਲਾਈ (ਦੀਪਕ ਸ਼ਰਮਾ) ਆਮ ਆਦਮੀ ਪਾਰਟੀ ਵਲੋਂ ਬਠਿੰਡਾ ਦਿਹਾਤੀ ਦੇ ਨਵੇਂ ਲਗਾਏ ਗਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਦੀਪ ਸਿੰਘ ਪਥਰਾਲਾ, ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ ਅਤੇ ਚੈਅਰਮੈਨ ਪਰਮਜੀਤ ਸਿੰਘ ਨੂੰ ਨਾਲ ਲੈ ਕੇ ਹਲਕੇ ਦੇ ਪਿੰਡ ਜੈ ਸਿੰਘ ਵਾਰਾ ਵਿਖੇ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਣ ਕੀਤਾ।
ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਜੋ ਮਾਨ ਸਰਕਾਰ ਨੇ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਹਰ ਇਕ ਨੂੰ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰ ਸਮੇਂ ਪੰਜਾਬ ਦੇ ਲੋਕਾਂ ਦੇ ਹਿੱਤ ਵਿਚ ਕੰਮ ਕਰ ਰਹੀ ਹੈ। ਹਲਕਾ ਇੰਚਾਰਜ ਨੇ ਲੋਕਾਂ ਨੂੰ ਅਪੀਲਾਂ ਕੀਤੀਆਂ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਥ ਦੇ ਕੇ 2027 ਵਿਚ ਫਿਰ ਆਮ ਆਦਮੀ ਦੀ ਸਰਕਾਰ ਪੰਜਾਬ ਅੰਦਰ ਲਿਆਉਣ ਤਾਂ ਜੋ ਕਿ ਪੰਜਾਬ ਨੂੰ ਹੋਰ ਤਰੱਕੀ ਦੀਆਂ ਲੀਹਾਂ ਤੇ ਲਿਆਂਦਾ ਜਾ ਸਕੇ। ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਦੱਸਿਆ ਕਿ ਇਸ ਕਲੀਨਿਕ 'ਤੇ 50 ਲੱਖ ਰੁਪਏ ਦੇ ਕਰੀਬ ਖ਼ਰਚ ਆਇਆ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਸੰਗਤ ਡਾਕਟਰ ਪਾਮਿਲ ਬਾਂਸਲ ਨੇ ਦੱਸਿਆ ਕਿ ਆਮ ਆਦਮੀ ਕਲੀਲਿਕ ਦੇ ਖੁੱਲ੍ਹਣ ਦੇ ਨਾਲ ਪਿੰਡ ਦੇ ਲੋਕਾਂ ਨੂੰ ਹੋਰ ਵੀ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ ਅਤੇ ਇਸ ਕਲੀਲਿਕ ਦੇ ਵਿਚ ਹਰ ਤਰ੍ਹਾਂ ਦੀਆਂ ਦਵਾਈਆਂ ਮਰੀਜ਼ਾਂ ਨੂੰ ਮੁਹਈਆ ਕਰਵਾਈਆਂ ਜਾਣਗੀਆਂ। ਕਲੀਨਿਕ ਦੇ ਖੁੱਲਣ ਦਾ ਸਮਾਂ 8 ਤੋਂ ਦੋ ਵਜੇ ਦਾ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੇ ਦਿਨਾਂ ਵਿਚ "ਅਕਾਲੀ ਦਲ ਵਾਰਿਸ ਪੰਜਾਬ ਦੇ" ਦਾ ਕਾਫਲਾ ਹੋਰ ਵੱਡਾ ਹੋਵੇਗਾ -ਇਆਲੀ/ਸ਼ਿਵਾਲਿਕ ਅਗਲੀ ਖ਼ਬਰ ਬਿਜਲੀ ਕਾਮਿਆਂ ਦੀ ਹੜਤਾਲ ਜਾਰੀ
Ad Position 24