05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੱਕੀ ਤੇ ਬਰਸਾਤੀ ਨਾਲਿਆਂ 'ਚ ਉਛਾਲ ਆਉਣ ਨਾਲ ਹਜ਼ਾਰਾਂ ਏਕੜ ਫ਼ਸਲ ਪਾਣੀ 'ਚ ਡੁੱਬ ਕੇ ਤਬਾਹ

ਚੋਗਾਵਾਂ/ਅੰਮ੍ਰਿਤਸਰ, 25 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡਾਂ...

Ad Position 21
No active advertisement
ਅਜੀਤ ਡੈਸਕ 25-07-2026

ਚੋਗਾਵਾਂ/ਅੰਮ੍ਰਿਤਸਰ, 25 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡਾਂ ਅਤੇ ਸੱਕੀ ਤੇ ਬਰਸਾਤੀ ਨਾਲਿਆਂ ਵਿਚ ਪਿਛਲੇ ਤਿੰਨ ਦਿਨਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨੇ ਜਿੱਥੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ, ਉੱਥੇ ਪਿੰਡ ਵਣੀਏਕੇ, ਲੋਧੀਗੁੱਜਰ, ਸ਼ਹੂਰਾ, ਮੁਜ਼ੱਫਰਪੁਰ ਸਮੇਤ ਦਰਜਨਾਂ ਪਿੰਡਾਂ ਦੀਆਂ ਪੈਲੀਆਂ ਵਿਚ ਬੀਜੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਨੁਕਸਾਨੀ ਗਈ। ਪਰ ਸਰਕਾਰ ਤੇ ਪ੍ਰਸ਼ਾਸਨ ਨੇ ਇੰਨ੍ਹਾਂ ਸਰਹੱਦੀ ਪਿੰਡਾਂ ਦੀ ਸਾਰ ਲੈਣਾ ਮੁਨਾਸਬ ਨਹੀਂ ਸਮਝਿਆ।

ਇਸ ਸਬੰਧੀ ਸਾਬਕਾ ਚੇਅਰਮੈਨ ਹਰਭੇਜ ਸਿੰਘ ਵਣੀਏਕੇ, ਸੁੱਖ ਵਣੀਏਕੇ ਆਦਿ ਨੇ ਕਿਹਾ ਕਿ ਪ੍ਰਸ਼ਾਸਨ ਦੀ ਅਣਗਹਿਲੀ ਕਰਕੇ ਹਰ ਸਾਲ ਫ਼ਸਲਾਂ ਬਰਬਾਦ ਹੁੰਦੀਆਂ ਹਨ। ਜਿਸ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਰਕਾਰ ਨੇ ਡਰੇਨ, ਸੱਕੀ ਤੇ ਬਰਸਾਤੀ ਨਾਲਿਆਂ ਦੀ ਸਫਾਈ ਕਰਵਾਈ ਹੁੰਦੀ ਤਾਂ ਕਿਸਾਨਾਂ ਦਾ ਇੰਨਾ ਵੱਡਾ ਨੁਕਸਾਨ ਨਹੀਂ ਹੋਣਾ ਸੀ।

ਘਾਹ ਬੂਟੀ ਦੀ ਡੱਕ ਲੱਗਣ ਕਾਰਨ ਪਿੰਡਾਂ ਦਾ ਸਾਰਾ ਬਰਸਾਤੀ ਪਾਣੀ ਕਿਸਾਨਾਂ ਦੇ ਖੇਤਾਂ ਵਿਚ ਵੜ ਗਿਆ ਹੈ। ਫਸਲਾਂ ਪਾਣੀ ਵਿਚ ਡੁੱਬ ਕੇ ਬਰਬਾਦ ਹੋ ਰਹੀਆਂ ਹਨ। ਪਰ ਸਰਕਾਰ ਨੇ ਕੋਈ ਸਾਰ ਨਹੀਂ ਲਈ। ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡਾਂ ਵਿਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।

ਉਨ੍ਹਾਂ ਜ਼ਿਲ੍ਹੇ ਦੇ ਡੀ.ਸੀ. ਅਤੇ ਐਸ.ਡੀ.ਐਮ ਤੋਂ ਮੰਗ ਕੀਤੀ ਕਿ ਸਰਹੱਦੀ ਪਿੰਡਾਂ ਵਿਚ ਬਰਸਾਤ ਦੇ ਰੂਪ ਵਿੱਚ ਆਈ ਕੁਦਰਤੀ ਆਫਤ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਡਰੈਨ, ਸੱਕੀ ਤੇ ਬਰਸਾਤੀ ਨਾਲਿਆ ਦੀ ਸਫਾਈ ਕਰਵਾਈ ਜਾਵੇ।

Ad Position 22
No active advertisement
ਪਿਛਲੀ ਖ਼ਬਰ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਹੰਕਾਰੀ ਰਾਜੇ ਦੀ ਹਾਰ ਅਤੇ ਨੌਜਵਾਨ ਸ਼ਕਤੀ ਦੀ ਜਿੱਤ- "ਆਪ" ਆਗੂ ਅਗਲੀ ਖ਼ਬਰ ਵਿਦਿਆਰਥੀਆਂ ਨੇ ਧਰਮਿੰਦਰ ਪ੍ਰਧਾਨ ਦਾ ਪੁਤਲਾ ਸਾੜ ਕੇ ਪੇਪਰ ਲੀਕ ਦਾ ਕੀਤਾ ਵਿਰੋਧ
Ad Position 24