05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਹੰਕਾਰੀ ਰਾਜੇ ਦੀ ਹਾਰ ਅਤੇ ਨੌਜਵਾਨ ਸ਼ਕਤੀ ਦੀ ਜਿੱਤ- "ਆਪ" ਆਗੂ

ਸੰਗਰੂਰ, 24 ਜੁਲਾਈ (ਧੀਰਜ ਪਸ਼ੌਰੀਆ)- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਦਿੱਤਾ ਗਿਆ...

Ad Position 21
No active advertisement
ਅਜੀਤ ਡੈਸਕ 25-07-2026

ਸੰਗਰੂਰ, 24 ਜੁਲਾਈ (ਧੀਰਜ ਪਸ਼ੌਰੀਆ)- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਲੋਂ ਦਿੱਤਾ ਗਿਆ ਅਸਤੀਫਾ ਦੇਸ਼ ਦੇ ਹੰਕਾਰੀ ਰਾਜੇ ਦੀ ਹਾਰ ਅਤੇ ਨੌਜਵਾਨ ਸ਼ਕਤੀ ਦੀ ਜਿੱਤ ਹੈ। ਇਹ ਪ੍ਰਗਟਾਵਾ ਕਰਦਿਆਂ ਹੋਇਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੋਬੀ, ਮਾਰਕੀਟ ਕਮੇਟੀ ਸੰਗਰੂਰ ਦੇ ਪ੍ਰਧਾਨ ਅਵਤਾਰ ਸਿੰਘ ਈਲਵਾਲ, ਆਮ ਆਦਮੀ ਪਾਰਟੀ ਦੇ ਜੋਨਲ ਮੀਡੀਆ ਇੰਚਾਰਜ ਅਤੇ ਬੁਲਾਰੇ ਅਬਜਿੰਦਰ ਸੰਘਾ ਅਤੇ ਆਪ ਆਗੂ ਸੁਖਦੇਵ ਸਿੰਘ ਕੋਹਰੀਆਂ ਨੇ ਕਿਹਾ ਕਿ ਸਭ ਤੋਂ ਵੱਧ ਪੇਪਰ ਲੀਕ ਕਰਨ ਦੀ ਜਿੰਮੇਵਾਰ ਭਾਜਪਾ ਸਰਕਾਰ ਨੂੰ ਅਖੀਰ ਦੇਸ਼ ਦੀ ਨੌਜਵਾਨ ਸ਼ਕਤੀ ਅੱਗੇ ਗੋਡੇ ਟੇਕਣੇ ਪਏ ਹਨ।

ਉਨ੍ਹਾਂ ਕਿਹਾ ਕਿ ਧਰਮਿੰਦਰ ਪ੍ਰਧਾਨ ਨੂੰ ਕੇਂਦਰੀ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਲਾਹੁਣ ਨਾਲ ਮੋਦੀ ਸਰਕਾਰ ਅਤੇ ਭਾਜਪਾ ਦੇ ਪਤਨ ਦੀ ਸ਼ੁਰੂਆਤ ਹੋ ਚੁੱਕੀ ਹੈ। ਆ ਰਹੀਆਂ ਚੋਣਾਂ ਵਿਚ ਇਹ ਨੌਜਵਾਨ ਭਾਜਪਾ ਦੇ ਹੰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ "ਆਪ" ਆਗੂਆਂ ਨੇ ਕਿਹਾ ਕਿ ਦੇਸ਼ ਦੇ ਨੌਜਵਾਨ ਕਈ ਦਿਨਾਂ ਤੋਂ ਦੇਸ਼ ਦੀ ਰਾਜਧਾਨੀ ਵਿਚ ਜੰਤਰ ਮੰਤਰ ਸਮੇਤ ਦੇਸ਼ ਦੇ ਵੱਖ-ਵੱਖ ਥਾਵਾਂ ਤੇ ਪ੍ਰਦਰਸ਼ਨ ਕਰ ਰਹੇ ਸਨ। ਇਨਸਾਫ ਬੇਸ਼ੱਕ ਦੇਰੀ ਨਾਲ ਮਿਲਿਆ ਹੈ ਪਰ ਇਹ ਦੇਸ਼ ਦੇ ਨੌਜਵਾਨਾਂ ਦੀ ਵੱਡੀ ਜਿੱਤ ਹੈ।

Ad Position 22
No active advertisement
ਪਿਛਲੀ ਖ਼ਬਰ ਮੋਹਾਲੀ ’ਚ ਨਸ਼ਾ ਤਸਕਰਾਂ ਵਲੋਂ ਪੁਲਿਸ ਟੀਮ ’ਤੇ ਹਮਲਾ, ਦੋ ਮੁਲਾਜ਼ਮ ਜ਼ਖ਼ਮੀ ਅਗਲੀ ਖ਼ਬਰ ਸੱਕੀ ਤੇ ਬਰਸਾਤੀ ਨਾਲਿਆਂ 'ਚ ਉਛਾਲ ਆਉਣ ਨਾਲ ਹਜ਼ਾਰਾਂ ਏਕੜ ਫ਼ਸਲ ਪਾਣੀ 'ਚ ਡੁੱਬ ਕੇ ਤਬਾਹ
Ad Position 24