05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਿਸਾਨ ਜਥੇਬੰਦੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਗੋਲਡਨ ਗੇਟ ਵਿਖੇ ਫੂਕੇ ਪੁਤਲੇ

ਸੁਲਤਾਨਵਿੰਡ (ਅੰਮ੍ਰਿਤਸਰ), 25 ਜੁਲਾਈ (ਗੁਰਨਾਮ ਸਿੰਘ ਬੁੱਟਰ)- ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ...

Ad Position 21
No active advertisement
ਅਜੀਤ ਡੈਸਕ 25-07-2026

ਸੁਲਤਾਨਵਿੰਡ (ਅੰਮ੍ਰਿਤਸਰ), 25 ਜੁਲਾਈ (ਗੁਰਨਾਮ ਸਿੰਘ ਬੁੱਟਰ)-  ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੇ ਅੰਮ੍ਰਿਤਸਰ ਜਿਲ੍ਹੇ ਦੇ ਆਗੂਆਂ ਨੇ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਗਏ। ਇਸ ਮੌਕੇ ਜਿਲਾ ਪ੍ਰਧਾਨ ਪਰਮਜੀਤ ਸਿੰਘ ਚਾਟੀ ਵਿੰਡ, ਮੰਗਲ ਸਿੰਘ ਰਾਮਪੁਰਾ, ਰੁਪਿੰਦਰਜੀਤ ਸਿੰਘ ਸੁਲਤਾਨਵਿੰਡ, ਸਰਪੰਚ ਸੰਦੀਪ ਸਿੰਘ ਮਿੱਠਾ ਨੇ ਕਿਹਾ ਕਿ ਪਿਛਲੇ ਦਿਨੀਂ ਜੰਤਰ ਮੰਤਰ ਦਿੱਲੀ ਵਿਖੇ ਪੇਪਰ ਲੀਕ ਦੇ ਮਾਮਲੇ ਨੂੰ ਲੈ ਵਿਦਿਆਰਥੀ ਸ਼ਾਤ ਮਈ ਢੰਗ ਨਾਲ ਰੋਸ ਵਿਖਾਵਾ ਕਰ ਰਹੇ ਸਨ ਉਸ ਦੌਰਾਨ ਬੱਚੇ ਬੱਚੀਆਂ ਤੇ ਕੇਂਦਰ ਸਰਕਾਰ ਨੇ ਅੰਨੇਵਾਹ ਤਸ਼ੱਦਦ ਕਰਕੇ ਕਈਆਂ ਦੀਆਂ ਲੱਤਾਂ ਬਾਵਾਂ ਤੋੜੀਆਂ ਧੀਆਂ ਭੈਣਾਂ ਦੀਆਂ ਇੱਜਤਾਂ ਰੋਲੀਆਂ ਗਈਆਂ ਡੈਮੋਕਰੇਸੀ ਦਾ ਘਾਣ ਕੀਤਾ ਗਿਆ ਜੇ ਕੋਈ ਲੋਕਤੰਤਰ ਵਿਚ ਰਹਿ ਕੇ ਆਪਣਾ ਵਿਰੋਧ ਜਤਾਉਂਦਾ ਹੈ ਤਾਂ ਉਸ ਨੂੰ ਛੱਲੀਆਂ ਵਾਂਗ ਕੁੱਟਿਆ ਗਿਆ ਪਰਚੇ ਦਰਜ ਕੀਤੇ ਗਏ।

ਇਸੇ ਹੀ ਤਰਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਜੋ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਤੇ ਆਰਐਸਐਸ ਨੂੰ ਪ੍ਰਮੋਟ ਕੀਤਾ ਜਾ ਰਿਹਾ ਸੀ ਵਿਦਿਆਰਥੀਆਂ ਵੱਲੋਂ ਉਸ ਦਾ ਵਿਰੋਧ ਜਤਾਇਆ ਗਿਆ। ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਲੋਂ ਕੇਂਦਰ ਸਰਕਾਰ ਦੀ ਸ਼ਹਿ ਤੇ ਬੱਚੇ ਬੱਚੀਆਂ ਉੱਤੇ ਲਾਠੀਚਾਰਜ ਕਰਕੇ ਝੂਠੇ ਪਰਚੇ ਦਰਜ ਕੀਤੇ ਗਏ ਜੋ ਅਤਿ ਨਿੰਦਣਯੋਗ ਹੈ ਜਥੇਬੰਦੀ ਉਸ ਦਾ ਸਖਤ ਸ਼ਬਦਾਂ ਵਿਚ ਵਿਰੋਧ ਕਰਦੀ ਹੈ। ਕਿਸਾਨ ਆਗੂਆਂ ਬੋਲਦਿਆਂ ਕਿਹਾ ਕਿ ਇਸ ਵਿਰੋਧ ਨੂੰ ਲੈ ਕੇ ਸਾਰੇ ਹੀ ਪੰਜਾਬ ਵਿੱਚ ਅੱਜ ਕੱਲ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਗਏ ਪਤ ਲੈਂਡ ਪੂਲਿੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਰੱਜ ਕੇ ਵਿਰੋਧ ਕੀਤਾ ਕਿਸਾਨਾਂ ਕਿਹਾ ਕਿ ਲੈਂਡ ਪੂਲਿੰਗ ਕਿਸੇ ਕੀਮਤ ਉੱਪਰ ਨਹੀਂ ਹੋਣ ਦਿੱਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਨੂ ਮਾਹਲ ਸੁਲਤਾਨਵਿੰਡ , ਗੁਰੂਸਾਹਿਬ ਸਿੰਘ ਚਾਟੀ ਵਿੰਡ , ਕੁਲਦੀਪ ਸਿੰਘ ਚੱਬਾ, ਪਾਲ ਸਿੰਘ ਝਿਰਮਲ ਸਿੰਘ, ਪ੍ਰਗਟ ਸਿੰਘ ਚਾਟੀਵਿੰਡ, ਸਰਪੰਚ ਸਰਬਜੀਤ ਸਿੰਘ ਰਾਮਪੁਰਾ, ਕੁਲਵੰਤ ਸਿੰਘ, ਮੇਜਰ ਸਿੰਘ ਰਾਮਪੁਰਾ, ਬਖਸ਼ੀਸ਼ ਸਿੰਘ ਪਲਾਟਾਂ ਵਾਲਾ, ਹਰ ਕਵਲ ਸਿੰਘ ਫੌਜੀ, ਡਾਕਟਰ ਵਿੱਕੀ ਨਿਰਵੈਰ ਸਿੰਘ, ਮਹਿੰਦਰ ਸਿੰਘ, ਮਿਲਖਾ ਸਿੰਘ ਸੁਲਤਾਨਵਿੰਡ, ਗੁਰਜੰਟ ਸਿੰਘ ਚੱਬਾ ,ਗੁਰਪ੍ਰੀਤ ਸਿੰਘ ਪੰਡੋਰੀ, ਸਤਨਾਮ ਸਿੰਘ ਜੰਡਿਆਲਾ, ਟੋਨੀ ਬਾਜਵਾ ਅਤੇ ਹੋਰ ਕਿਸਾਨ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੀ.ਜੇ.ਪੀ ਨੇ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਅਗਲੀ ਖ਼ਬਰ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ ਸਾਡੀ ਸਿੱਖਿਆ ਪ੍ਰਣਾਲੀ ਨੂੰ ਸੁਧਾਰਨ ਵੱਲ ਇਕ ਵੱਡਾ ਕਦਮ- ਰਾਹੁਲ ਗਾਂਧੀ
Ad Position 24