05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ਵਿਖੇ ਵਿਦਿਆਰਥੀਆਂ ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿਚ 'ਆਪ' ਨੇ 'ਥਾਲੀ ਵਜਾਓ ਤਾਨਾਸ਼ਾਹ ਭਜਾਓ ਮਾਰਚ' ਕੱਢਿਆ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਅੱਜ ਕੇਂਦਰ ਸਰਕਾਰ...

Ad Position 21
No active advertisement
ਅਜੀਤ ਡੈਸਕ 25-07-2026

ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)- ਆਮ ਆਦਮੀ ਪਾਰਟੀ ਵਲੋਂ ਅੱਜ ਕੇਂਦਰ ਸਰਕਾਰ ਖਿਲਾਫ਼ ਰੋਸ ਮਾਰਚ ਕੱਢਿਆ ਗਿਆ। ਦਿੱਲੀ ਵਿਖੇ ਵਿਦਿਆਰਥੀਆਂ ਤੇ ਬੇਤਹਾਸ਼ਾ ਲਾਠੀਚਾਰਜ ਕਰਨ ਦੇ ਖ਼ਿਲਾਫ਼ ਰੈਡ ਕ੍ਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ ਦੀ ਅਗਵਾਈ ਵਿਚ 'ਥਾਲੀ ਵਜਾਓ ਤਾਨਾਸ਼ਾਹ ਭਜਾਓ' ਮਾਰਚ ਕੋਟਕਪੂਰਾ ਚੌਂਕ ਤੱਕ ਕੱਢਿਆ ਗਿਆ।

ਇਸ ਮੌਕੇ ਜਸ਼ਨਦੀਪ ਸਿੰਘ ਬਰਾੜ, ਜ਼ਿਲ੍ਹਾ ਪਰਿਸ਼ਦ ਮੈਂਬਰ ਸ਼ਮਿੰਦਰ ਸਿੰਘ ਢਿੱਲੋਂ ਕੋਟਲੀ ਅਬਲੂ, ਕੌਂਸਲਰ ਹਰਦੀਪ ਸਿੰਘ ਕਾਲਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਕੌਂਸਲਰ ਰਾਮ ਸਿੰਘ ਪੱਪੀ ਆਦਿ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਦਿੱਲੀ ਵਿਖੇ ਨੀਟ ਪੇਪਰ ਲੀਕ ਮਾਮਲੇ ਵਿਚ ਇਨਸਾਫ਼ ਦੀ ਮੰਗ ਲਈ ਰੋਸ ਪ੍ਰਗਟ ਕਰਨ ਸਮੇਂ ਕੇਂਦਰ ਸਰਕਾਰ ਦੀ ਸ਼ਹਿ ਤੇ ਪੁਲਿਸ ਵਲੋਂ ਬੇਤਹਾਸ਼ਾ ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲੇ ਛੱਡਣਾ ਬੇਹੱਦ ਮੰਦਭਾਗਾ ਹੈ।

ਜਿਸ ਨਾਲ ਬਹੁਤ ਵਿਦਿਆਰਥੀ ਜ਼ਖਮੀ ਹੋਏ ਹਨ। ਉਨ੍ਹਾਂ ਮੋਦੀ ਦੇ ਰਾਜ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਕਿਹਾ ਕਿ ਜੋ ਗੱਦੀ ਤੇ ਬੈਠ ਕੇ ਰਾਜਾ ਪਰਜਾ ਦੀ ਗੱਲ ਨਹੀਂ ਸੁਣ ਸਕਦਾ ਤਾਂ ਇਸ ਤੋਂ ਮੰਦਭਾਗੀ ਗੱਲ ਕੋਈ ਹੋ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਟੀ.ਯੂ. ਵਲੋਂ ਵਿਦਿਆਰਥੀਆਂ, ਮਨਰੇਗਾ ਕਾਮਿਆਂ ਅਤੇ ਸਫਾਈ ਕਰਮਚਾਰੀਆਂ ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਰੋਸ ਮਾਰ... ਅਗਲੀ ਖ਼ਬਰ ਵਿਧਾਇਕਾ ਛੀਨਾ ਨੇ ਕੀਤਾ ਮਹੱਲਾ ਕਲੀਨਿਕ ਦਾ ਉਦਘਾਟਨ
Ad Position 24