05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਮੁਹਾਲੀ ਦੀ ਸੀ.ਆਈ.ਏ. ਟੀਮ ਦਾ ਨਸ਼ਾ ਤਸਕਰਾਂ ਨਾਲ ਮੁਕਾਬਲਾ, ਦੋ ਕਾਂਸਟੇਬਲ ਜ਼ਖ਼ਮੀ

ਐੱਸ.ਏ.ਐੱਸ. ਨਗਰ (ਮੋਹਾਲੀ), 25 ਜੁਲਾਈ (ਕਪਿਲ ਵਧਵਾ)– ਮੁਹਾਲੀ ਦੇ ਸਨੇਟਾ ਇਲਾਕੇ ਵਿਚ ਨਸ਼ਾ ਤਸਕਰਾਂ ਵਲੋਂ ਐਂਟੀ ਨਾਰਕੋਟਿਕਸ ਸੈੱਲ ਦੀ...

Ad Position 21
No active advertisement
ਅਜੀਤ ਡੈਸਕ 25-07-2026

ਐੱਸ.ਏ.ਐੱਸ. ਨਗਰ (ਮੋਹਾਲੀ), 25 ਜੁਲਾਈ (ਕਪਿਲ ਵਧਵਾ)– ਮੁਹਾਲੀ ਦੇ ਸਨੇਟਾ ਇਲਾਕੇ ਵਿਚ ਨਸ਼ਾ ਤਸਕਰਾਂ ਵਲੋਂ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਪਾਰਟੀ 'ਤੇ ਕਥਿਤ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਐਸਪੀ (ਜਾਂਚ) ਸੌਰਵ ਜਿੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਸਨੇਟਾ ਇਲਾਕੇ ਵਿਚ ਨਾਕਾਬੰਦੀ ਕੀਤੀ ਹੋਈ ਸੀ।

ਇਸ ਦੌਰਾਨ ਇਕ ਸਵਿਫਟ ਕਾਰ ਨੂੰ ਰੋਕਿਆ ਗਿਆ। ਜਦੋਂ ਪੁਲਿਸ ਮੁਲਾਜ਼ਮਾਂ ਨੇ ਕਾਰ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਸਵਾਰ ਵਿਅਕਤੀਆਂ ਨੇ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਕੁਝ ਹੋਰ ਲੋਕਾਂ ਨੂੰ ਵੀ ਮੌਕੇ 'ਤੇ ਬੁਲਾ ਲਿਆ। ਉਨ੍ਹਾਂ ਦੱਸਿਆ ਕਿ ਬਹਿਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਅਤੇ ਹਮਲੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਵਿਚ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਅਤੇ ਜਗਜੀਤ ਸਿੰਘ ਜ਼ਖ਼ਮੀ ਹੋ ਗਏ। ਦੋਵੇਂ ਪੁਲਿਸ ਮੁਲਾਜ਼ਮ ਇਲਾਜ ਅਧੀਨ ਹਨ ਅਤੇ ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।

ਐਸ.ਪੀ. ਸੌਰਵ ਜਿੰਦਲ ਨੇ ਦੱਸਿਆ ਕਿ ਸਬੰਧਤ ਥਾਣਾ ਪੁਲਿਸ ਵਲੋਂ ਮੁਲਜ਼ਮਾਂ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਫ਼ਰਾਰ ਹੋਏ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡ ਸ਼ਹੂਰਾਂ ਵਿਖੇ ਬਰਸਾਤ ਦੇ ਕਾਰਣ ਕਿਸਾਨਾਂ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਆਪ ਸਰਕਾਰ ਸਫ਼ਾਈ ਕਰਮਚਾਰੀਆਂ ਤੇ ਹੋਰ ਵਰਗਾਂ ਦੇ ਮੁਲਾਜ਼ਮਾਂ ਦੀ ਆਵਾਜ਼ ਨੂੰ ਲਾਠੀ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ- ਪ੍ਰਤਾਪ...
Ad Position 24