05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਪੁਲਿਸ ਤੇ ਐਕਸਾਈਜ਼ ਵਿਭਾਗ ਵਲੋਂ ਹਜ਼ਾਰਾਂ ਲੀਟਰ ਕੱਚੀ ਲਾਹਣ ਤੇ ਸ਼ਰਾਬ ਬਰਾਮਦ

ਚੋਗਾਵਾਂ/ਅੰਮ੍ਰਿਤਸਰ, 25 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਕਸਾਈਜ਼ ਵਿਭਾਗ ਵਲੋਂ...

Ad Position 21
No active advertisement
ਅਜੀਤ ਡੈਸਕ 25-07-2026

ਚੋਗਾਵਾਂ/ਅੰਮ੍ਰਿਤਸਰ, 25 ਜੁਲਾਈ (ਗੁਰਵਿੰਦਰ ਸਿੰਘ ਕਲਸੀ)- ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਕਸਾਈਜ਼ ਵਿਭਾਗ ਵਲੋਂ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋ ਡੀ. ਐੱਸ. ਪੀ. ਕਪਿਲ ਕੌਸ਼ਲ ਅਤੇ ਐਕਸਾਈਜ਼ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਅਜੇਪਾਲ ਸਿੰਘ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਜਿਸ ਦੌਰਾਨ ਪਿੰਡ ਦਸ਼ਮੇਸ਼ ਨਗਰ ਹਵੇਲੀਆਂ ਵਿਖੇ ਵੱਖ-ਵੱਖ ਜਗ੍ਹਾਂ ਤੇ ਛਾਪੇਮਾਰੀ ਦੋਰਾਨ ਕਰੀਬ 4 ਹਜ਼ਾਰ ਲੀਟਰ ਨਜਾਇਜ਼ ਕੱਚੀ ਲਾਹਣ ਅਤੇ 100 ਬੋਤਲਾਂ ਸ਼ਰਾਬ ਬਰਾਮਦ ਹੋਈ। ਜੋ ਕਿ ਪਿੰਡ ਵਿਚ ਲਾਵਾਰਿਸ ਜਗ੍ਹਾ ਵਿਚ ਦੱਬਕੇ ਰੱਖੀ ਹੋਈ ਸੀ। ਜਿਸ ਨੂੰ ਮੌਕੇ ਤੇ ਨਸ਼ਟ ਕਰ ਦਿੱਤਾ ਗਿਆ।

ਇਸ ਮੌਕੇ ਚੋਕੀ ਕੱਕੜ ਇੰਚਾਰਜ ਬਲਦੇਵ ਸਿੰਘ ਐਮ. ਡੀ. ਤੇਜੀ ਬਾਉ , ਜੀ. ਐਮ. ਜਤਿੰਦਰ ਸਿੰਘ ਦਿਉਲ , ਜੀ. ਐਮ. ਪਾਲਾ, ਰਵੀ ਸ਼ਰਮਾ ਠੇਕਾ ਇੰਚਾਰਜ, ਮਾਂਜੂ ਚੋਗਾਵਾਂ, ਸਰਕਲ ਇੰਚਾਰਜ ਸੁਲੱਖਣ ਗੁਰਮੀਤ ,ਬਲਜਿੰਦਰ ਸੋਨੂੰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਰਾਜਪੁਰਾ ਪੁੱਜਣ 'ਤੇ ਰਾਜਾ ਬੜਿੰਗ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਪਿੰਡ ਸ਼ਹੂਰਾਂ ਵਿਖੇ ਬਰਸਾਤ ਦੇ ਕਾਰਣ ਕਿਸਾਨਾਂ ਦਾ ਹੋਇਆ ਨੁਕਸਾਨ
Ad Position 24