05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਦਿੱਲੀ ‘ਚ ਵਿਦਿਆਰਥੀਆਂ ਦੀ ਕੁੱਟਮਾਰ ਅਤੇ ਪੇਪਰ ਲੀਕ ਮਾਮਲੇ ਖ਼ਿਲਾਫ਼ ਡੇਰਾਬੱਸੀ ਵਿਖੇ ਕਾਂਗਰਸ ਵਲੋਂ ਕੈਂਡਲ ਮਾਰਚ

ਡੇਰਾਬੱਸੀ, 25 ਜੁਲਾਈ (ਰਣਬੀਰ ਸਿੰਘ ਪੜ੍ਹੀ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਰਾਬੱਸੀ...

Ad Position 21
No active advertisement
ਅਜੀਤ ਡੈਸਕ 25-07-2026

ਡੇਰਾਬੱਸੀ, 25 ਜੁਲਾਈ (ਰਣਬੀਰ ਸਿੰਘ ਪੜ੍ਹੀ)- ਆਲ ਇੰਡੀਆ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਰਾਬੱਸੀ ਹਲਕੇ ਦੇ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਬੁਲਾਰੇ ਅਮਿਤ ਬਾਵਾ ਸੈਣੀ ਦੀ ਅਗਵਾਈ ਹੇਠ ਸ਼ਹਿਰ ਵਿਖੇ ਕੇਂਦਰ ਸਰਕਾਰ ਵਿਰੁੱਧ ਹੱਥਾਂ ਵਿਚ ਤਖਤੀਆਂ ਲੈ ਕੇ ਮਾਰਚ ਕੱਢਿਆ ਗਿਆ। ਇਹ ਮਾਰਚ ਬਰਵਾਲਾ ਰੋਡ ਤੋਂ ਸ਼ੁਰੂ ਹੋ ਕੇ ਡੇਰਾਬੱਸੀ ਦੇ ਮੁੱਖ ਬਾਜ਼ਾਰ, ਪੁਰਾਣੀ ਅਨਾਜ ਮੰਡੀ, ਲਾਇਬ੍ਰੇਰੀ ਰੋਡ ਅਤੇ ਤਹਿਸੀਲ ਰੋਡ ਤੋਂ ਹੁੰਦਾ ਹੋਇਆ ਪੁਰਾਣੇ ਬੱਸ ਸਟੈਂਡ ਵਿਖੇ ਪਹੁੰਚ ਕੇ ਸਮਾਪਤ ਹੋਇਆ।

ਇਸ ਮੌਕੇ ਗੱਲਬਾਤ ਕਰਦਿਆਂ ਕਾਂਗਰਸੀ ਬੁਲਾਰੇ ਅਮਿਤ ਬਾਬਾ ਸੈਣੀ ਨੇ ਆਖਿਆ ਕਿ ਨੀਟ ਪੇਪਰ ਲੀਕ ਸਮੇਤ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ 150 ਤੋਂ ਵੱਧ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਚੁੱਕੇ ਹਨ। ਇਨ੍ਹਾਂ ਘਪਲਿਆਂ ਕਾਰਨ ਦੇਸ਼ ਦੇ ਲੱਖਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਧੁੰਦਲਾ ਹੋ ਰਿਹਾ ਹੈ ਅਤੇ ਕਈ ਪਰਿਵਾਰਾਂ ਦੇ ਚਿਰਾਗ ਬੁੱਝ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਦੀਆਂ ਖ਼ਾਮੀਆਂ ਕਾਰਨ ਪੀੜਤ ਹੋਏ ਵਿਦਿਆਰਥੀਆਂ ਦੀ ਆਤਮਾ ਦੀ ਸ਼ਾਂਤੀ ਅਤੇ ਸ਼ਰਧਾਂਜਲੀ ਭੇਟ ਕਰਨ ਲਈ ਇਹ ਮਾਰਚ ਕੱਢਿਆ ਗਿਆ ਹੈ।

ਉਨ੍ਹਾਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹੋਏ ਪੁਲਿਸ ਅੱਤਿਆਚਾਰ ਦੀ ਤਿੱਖੇ ਸ਼ਬਦਾਂ ਵਿਚ ਨਿੰਦਿਆ ਕੀਤੀ। ਸੈਣੀ ਨੇ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ਼ਾਰੇ 'ਤੇ ਪੁਲਿਸ ਨੇ ਮਾਸੂਮ ਵਿਦਿਆਰਥੀਆਂ ਅਤੇ ਧੀਆਂ-ਭੈਣਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਆਂਸੂ ਗੈਸ ਦੇ ਗੋਲੇ ਛੱਡੇ ਅਤੇ ਪੈਲੇਟ ਗਨ ਦੀ ਵਰਤੋਂ ਕੀਤੀ, ਜਿਸ ਨਾਲ ਕਈ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਕਾਂਗਰਸ ਪਾਰਟੀ ਦੀਆਂ ਮੰਗਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੇ ਨਾਲ-ਨਾਲ ਵਿਦਿਆਰਥੀਆਂ 'ਤੇ ਬਰਬਰਤਾ ਕਰਨ ਵਾਲੇ ਦਿੱਲੀ ਪੁਲਿਸ ਅਫ਼ਸਰਾਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਸ਼ ਦੇ ਵਿਦਿਆਰਥੀਆਂ ਤੋਂ ਜਨਤਕ ਤੌਰ 'ਤੇ ਮਾਫ਼ੀ ਮੰਗਣ ਅਤੇ ਉਨ੍ਹਾਂ ਦੇ ਭਵਿੱਖ ਦੀ ਸੁਰੱਖਿਆ ਦਾ ਵਿਸ਼ਵਾਸ ਦਿਵਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਹਰੇਕ ਵਰਕਰ ਵਿਦਿਆਰਥੀਆਂ ਦੇ ਹੱਕਾਂ ਲਈ ਡਟ ਕੇ ਖੜ੍ਹਾ ਹੈ। ਇਸ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਆਗੂ, ਬੀਬੀਆਂ ਅਤੇ ਵਰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਮਾਛੀਵਾੜਾ ਦੇ ਨਵੇਂ ਥਾਣਾ ਮੁਖੀ ਵਜੋਂ ਸੰਭਾਲਿਆ ਅਹੁਦਾ ਅਗਲੀ ਖ਼ਬਰ ਜਥੇਦਾਰ ਪਿਆਰਾ ਸਿੰਘ ਲਾਇਲਪੁਰੀ ਨੂੰ ਪ੍ਰਧਾਨ ਅਤੇ ਕੁਲਵੰਤ ਸਿੰਘ ਵਾਲੀਆ ਨੂੰ ਮੀਤ ਪ੍ਰਧਾਨ ਚੁਣਿਆਂ ਗਿਆ
Ad Position 24