05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੁੱਲਗੜ੍ਹੀ, 25 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਸਾਂਦੇ ਹਾਸ਼ਮ ਦੇ ਨਜ਼ਦੀਕ ਵਾਪਰੇ...

Ad Position 21
No active advertisement
ਅਜੀਤ ਡੈਸਕ 25-07-2026

ਕੁੱਲਗੜ੍ਹੀ (ਫ਼ਿਰੋਜ਼ਪੁਰ), 25 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਫਿਰੋਜ਼ਪੁਰ-ਜ਼ੀਰਾ ਮਾਰਗ 'ਤੇ ਪਿੰਡ ਸਾਂਦੇ ਹਾਸ਼ਮ ਦੇ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਰ ਖਾਂ ਵਾਸੀ ਗੁਰਪ੍ਰੀਤ ਅਰੋੜਾ ਪੁੱਤਰ ਸਵ. ਜਸਬੀਰ ਸਿੰਘ ਜੱਸਾ, ਉਮਰ ਲਗਭਗ 20 ਸਾਲ, ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਰਸਤੇ ਵਿਚ ਇਕ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਗੁਰਪ੍ਰੀਤ ਅਰੋੜਾ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।

ਨੌਜਵਾਨ ਦੀ ਬੇਵਕਤੀ ਮੌਤ ਨਾਲ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਥਾਣਾ ਕੁੱਲਗੜ੍ਹੀ ਦੀ ਪੁਲਿਸ ਮੌਕੇ 'ਤੇ ਪਹੁੰਚ ਕਾਨੂੰਨੀ ਕਾਰਵਾਈ ਅਮਲ ਵਿਚ ਲਿਆ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਕੱਢਿਆ ਜੇਤੂ ਮਾਰਚ, ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਦੱਸਿਆ ਸੰਘਰਸ਼ ਦੀ ਜਿੱਤ ਅਗਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੰਗਰੂਰ ਵਿਚ ਕੀਤਾ ਰੋਸ ਪ੍ਰਦਰਸ਼ਨ
Ad Position 24