05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਕਾਂਗਰਸ ਨੇ ਕੱਢਿਆ ਜੇਤੂ ਮਾਰਚ, ਧਰਮਿੰਦਰ ਪ੍ਰਧਾਨ ਦੇ ਅਸਤੀਫੇ ਨੂੰ ਦੱਸਿਆ ਸੰਘਰਸ਼ ਦੀ ਜਿੱਤ

ਬਠਿੰਡਾ, 25 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ...

Ad Position 21
No active advertisement
ਅਜੀਤ ਡੈਸਕ 25-07-2026

ਬਠਿੰਡਾ, 25 ਜੁਲਾਈ (ਅੰਮਿ੍ਤਪਾਲ ਸਿੰਘ ਵਲਾਣ)- ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਬਠਿੰਡਾ ਵਿਚ ਕਾਂਗਰਸ ਵਲੋਂ ਜੇਤੂ ਮਾਰਚ ਕੱਢਿਆ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਚੌਂਕ ਤੋਂ ਸ਼ੁਰੂ ਹੋਇਆ ਮਾਰਚ ਆਰੀਆ ਸਮਾਜ ਚੌਕ ਵਿਚ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਢੋਲ ਦੀ ਥਾਪ 'ਤੇ ਖੁਸ਼ੀ ਮਨਾਈ ਅਤੇ ਇਸ ਨੂੰ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ।

ਮਾਰਚ ਦੌਰਾਨ ਆਗੂਆਂ ਨੇ ਪੇਪਰ ਲੀਕ ਮਾਮਲੇ ਦੌਰਾਨ ਜਾਨ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪ੍ਰਦਰਸ਼ਨਾਂ ਦੌਰਾਨ ਲਾਠੀਚਾਰਜ ਦਾ ਸਾਹਮਣਾ ਕਰਨ ਵਾਲੇ ਵਿਦਿਆਰਥੀਆਂ ਨਾਲ ਹਮਦਰਦੀ ਪ੍ਰਗਟਾਈ। ਰਾਜਨ ਗਰਗ ਅਤੇ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਕਾਂਗਰਸ ਨੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਲਗਾਤਾਰ ਸਮਰਥਨ ਦਿੱਤਾ ਅਤੇ ਇਸੇ ਦਬਾਅ ਕਾਰਨ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫਾ ਦੇਣਾ ਪਿਆ।

ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਠੋਸ ਨੀਤੀ ਬਣਾਈ ਜਾਵੇ।ਇਸ ਮੌਕੇ ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚ ਹੋਏ ਪੇਪਰ ਲੀਕ ਮਾਮਲੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਵੀ ਅਸਤੀਫੇ ਦੀ ਮੰਗ ਕੀਤੀ। ਮਾਰਚ ਵਿਚ ਸਾਬਕਾ ਚੇਅਰਮੈਨ ਕੇ.ਕੇ. ਅਗਰਵਾਲ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਪਵਨ ਮਾਨੀ, ਅਸ਼ੋਕ ਕੁਮਾਰ, ਦਰਸ਼ਨ ਸਿੰਘ ਜੀਦਾ, ਅਵਤਾਰ ਸਿੰਘ ਗੋਨਿਆਣਾ, ਰੁਪਿੰਦਰ ਬਿੰਦਰਾ, ਨੱਥੂ ਰਾਮ, ਪ੍ਰਕਾਸ਼ ਚੰਦ, ਨਰਿੰਦਰ ਸਿੱਧੂ, ਸੁੱਖਾ ਤੁੰਗਵਾਲੀ ਆਦਿ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਢਿਲਵਾਂ ਪੁਲਿਸ ਵਲੋਂ 225 ਅਫੀਮ,ਗੱਡੀ ਸਣੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
Ad Position 24