04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸੁਲਤਾਨਵਿੰਡ ਨਹਿਰ ’ਚ ਅਣਪਛਾਤੇ ਲੜਕੇ-ਲੜਕੀ ਨੇ ਮਾਰੀ ਛਾਲ, ਲੜਕੇ ਦੀ ਮੌਤ, ਲੜਕੀ ਦੀ ਭਾਲ ਜਾਰੀ

ਸੁਲਤਾਨਵਿੰਡ (ਅੰਮ੍ਰਿਤਸਰ), 25 ਜੁਲਾਈ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਇਲਾਕੇ ਵਿਚੋਂ...

Ad Position 21
No active advertisement
ਅਜੀਤ ਡੈਸਕ 25-07-2026

ਸੁਲਤਾਨਵਿੰਡ (ਅੰਮ੍ਰਿਤਸਰ), 25 ਜੁਲਾਈ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਇਲਾਕੇ ਵਿਚੋਂ ਲੰਘਦੀ ਅੱਪਰ ਦੁਆਬ ਨਹਿਰ ਵਿਚ ਇਕ ਅਣਪਛਾਤੇ ਲੜਕੇ ਅਤੇ ਲੜਕੀ ਵਲੋਂ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਵਿੰਡ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਨਹਿਰ ਵਿਚੋਂ ਲੜਕੇ ਨੂੰ ਬਾਹਰ ਕੱਢ ਲਿਆ ਗਿਆ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ, ਜਦਕਿ ਲੜਕੀ ਦੀ ਭਾਲ ਲਈ ਪੁਲਿਸ ਵੱਲੋਂ ਕੋਸ਼ਿਸ਼ਾਂ ਜਾਰੀ ਹਨ।

ਮੌਕੇ ’ਤੇ ਮੌਜੂਦ ਕੁਝ ਰਾਹਗੀਰਾਂ ਨੇ ਦੱਸਿਆ ਕਿ ਇਕ ਲੜਕਾ ਅਤੇ ਲੜਕੀ ਅੱਪਰ ਦੁਆਬ ਨਹਿਰ ਦੇ ਪੁੱਲ ਤੋਂ ਨਹਿਰ ਵਿਚ ਛਾਲ ਮਾਰਦੇ ਦਿਖਾਈ ਦਿੱਤੇ। ਹਾਲਾਂਕਿ ਦੋਵਾਂ ਨੇ ਇਹ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆ ਸਕੀ। ਸੂਤਰਾਂ ਅਨੁਸਾਰ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਲੜਕੇ ਨੂੰ ਨਹਿਰ ਵਿਚੋਂ ਬਾਹਰ ਕੱਢ ਲਿਆ ਅਤੇ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਲੜਕੀ ਦੀ ਭਾਲ ਲਈ ਪੁਲਿਸ ਵੱਲੋਂ ਨਹਿਰ ਦੇ ਆਸ-ਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਸਬੰਧੀ ਥਾਣਾ ਸੁਲਤਾਨਵਿੰਡ ਦੇ ਰਾਤ ਦੇ ਡਿਊਟੀ ਅਫ਼ਸਰ ਏ.ਐਸ.ਆਈ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਲੜਕੇ ਨੂੰ ਨਹਿਰ ਵਿਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਜਿਸ ਦੀ ਮੌਤ ਹੋਣ ਕਾਰਨ ਉਸ ਦੀ ਪਹਿਚਾਣ ਨਹੀ ਹੋ ਸਕੀ ਜਦਕਿ ਲੜਕੀ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਦੋਵਾਂ ਦੀ ਪਛਾਣ ਨਹੀਂ ਹੋ ਸਕੀ ਅਤੇ ਇਹ ਵੀ ਸਪੱਸ਼ਟ ਨਹੀਂ ਹੈ ਕਿ ਉਹ ਕਿੱਥੋਂ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਨੇ ਨਹਿਰ ਵਿਚ ਛਾਲ ਕਿਉਂ ਮਾਰੀ।

ਏ.ਐਸ.ਆਈ. ਵਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਲੜਕੀ ਦੀ ਭਾਲ ਦੇ ਨਾਲ-ਨਾਲ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸੁਲਤਾਨਵਿੰਡ ਦੇ ਹੋਲਦਾਰ ਬਿਕਰਮਜੀਤ ਸਿੰਘ ਨੇ ਦੱਸਿਆ ਲੜਕੇ ਦੀ ਮੌਤ ਹੋ ਚੁੱਕੀ ਹੈ ਜਿਸ ਦੀ ਲਾਸ਼ ਨੂੰ ਅੰਮ੍ਰਿਤਸਰ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਤਾਂ ਜੋ ਉਸ ਦੀ ਪਹਿਚਾਣ ਹੋ ਸਕੇ। 

Ad Position 22
No active advertisement
ਪਿਛਲੀ ਖ਼ਬਰ ਸੁਲਤਾਨਵਿੰਡ ਨਹਿਰ ’ਚ ਅਣਪਛਾਤੇ ਲੜਕੇ-ਲੜਕੀ ਨੇ ਮਾਰੀ ਛਾਲ, ਲੜਕੇ ਦੀ ਮੌਤ, ਲੜਕੀ ਦੀ ਭਾਲ ਜਾਰੀ ਅਗਲੀ ਖ਼ਬਰ ਪ੍ਰਹਿਲਾਦ ਜੋਸ਼ੀ ਨੂੰ ਸੌਂਪਿਆ ਸਿੱਖਿਆ ਮੰਤਰੀ ਦਾ ਵਾਧੂ ਚਾਰਜ
Ad Position 24