04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਦਿਆਰਥੀਆਂ 'ਤੇ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਮੰਗਿਆ ਜਵਾਬ

ਨਵੀਂ ਦਿੱਲੀ, 26 ਜੁਲਾਈ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ...

Ad Position 21
No active advertisement
ਅਜੀਤ ਡੈਸਕ 26-07-2026

ਨਵੀਂ ਦਿੱਲੀ, 26 ਜੁਲਾਈ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ 20 ਜੁਲਾਈ ਨੂੰ ਜੰਤਰ-ਮੰਤਰ ਤੋਂ ਸੰਸਦ ਮਾਰਚ ਦੌਰਾਨ ਵਿਦਿਆਰਥੀਆਂ 'ਤੇ ਕੀਤੀ ਗਈ ਪੁਲਿਸ ਕਾਰਵਾਈ ਦੇ ਸਬੰਧ 'ਚ ਜਵਾਬ ਮੰਗਿਆ ਹੈ। ਆਪਣੇ ਪੱਤਰ 'ਚ ਰਾਹੁਲ ਗਾਂਧੀ ਨੇ ਸਿੱਧੇ ਤੌਰ 'ਤੇ ਸਵਾਲ ਪੁੱਛਿਆ ਹੈ ਕਿ ਵਿਦਿਆਰਥੀਆਂ ਨੂੰ ਮਾਰਨ ਦਾ ਹੁਕਮ ਕਿਸ ਨੇ ਦਿੱਤਾ ਸੀ?

ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਤਾਕਤ ਦੀ ਵਰਤੋਂ ਕੀਤੀ ਗਈ, ਜੋ ਕਿ ਲੋਕਤਾਂਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਇਸ ਘਟਨਾ ਲਈ ਜਵਾਬਦੇਹੀ ਤੈਅ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ।

ਪੱਤਰ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀਆਂ ਖ਼ਿਲਾਫ਼ ਹੋਈ ਕਥਿਤ ਕਾਰਵਾਈ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਤਾਕਤ ਦੀ ਵਰਤੋਂ ਦੇ ਹੁਕਮ ਕਿਸ ਪੱਧਰ ਤੋਂ ਦਿੱਤੇ ਗਏ ਸਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿਚ ਜਵਾਬ ਦੇਣ ਅਤੇ ਜ਼ਿੰਮੇਵਾਰੀ ਤੈਅ ਕਰਨ ਦੀ ਅਪੀਲ ਕੀਤੀ।

ਜ਼ਿਕਰਯੋਗ ਹੈ ਕਿ 20 ਜੁਲਾਈ ਨੂੰ ਜੰਤਰ-ਮੰਤਰ ਤੋਂ ਸੰਸਦ ਵੱਲ ਮਾਰਚ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਇਸ ਘਟਨਾ ਨੂੰ ਲੈ ਕੇ ਰਾਹੁਲ ਗਾਂਧੀ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਵਿਚ ਪੁੱਜੀਆਂ ਵਿਸ਼ਾਲ ਸੰਗਤਾਂ, ਸੰਤਾਂ ਮਹਾਂਪੁਰਸ਼ਾਂ ਦਾ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਧੰਨ... ਅਗਲੀ ਖ਼ਬਰ ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਫਗਵਾੜਾ ਬਲਾਕ ਹਨ੍ਹੇਰੇ ’ਚ, ਪਾਣੀ ਦਾ ਸੰਕਟ ਗਹਿਰਾਇਆ
Ad Position 24