04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਮੀਰੀ ਪੀਰੀ ਖਾਲਸਾ ਮਾਰਚ ਵਿਚ ਪੁੱਜੀਆਂ ਵਿਸ਼ਾਲ ਸੰਗਤਾਂ, ਸੰਤਾਂ ਮਹਾਂਪੁਰਸ਼ਾਂ ਦਾ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਧੰਨਵਾਦ

ਅਟਾਰੀ ਸਰਹੱਦ (ਅੰਮ੍ਰਿਤਸਰ), 26 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਮੀਰੀ ਪੀਰੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ...

Ad Position 21
No active advertisement
ਅਜੀਤ ਡੈਸਕ 26-07-2026

ਅਟਾਰੀ ਸਰਹੱਦ (ਅੰਮ੍ਰਿਤਸਰ), 26 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਮੀਰੀ ਪੀਰੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਪੁੱਜੀਆਂ ਵਿਸ਼ਾਲ ਸੰਗਤਾਂ ਕੋਟਿਨ ਕੋਟ ਧੰਨਵਾਦ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨਾਂ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ, ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਬਾਬਾ ਨਿਰਮਲ ਸਿੰਘ ਨੋਸ਼ਹਿਰਾ ਢਾਲਾ, ਮੈਨੇਜਰ ਹਰਵਿੰਦਰ ਸਿੰਘ ਵੇਰਕਾ ਨੇ ਸਾਂਝੇ ਤੌਰ ਤੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦਾ ਵਿਧਾਨ ਸਭਾ ਹਲਕਾ ਅਟਾਰੀ ਅੰਦਰ ਪਰਵੇਜ਼ ਕਰਨ ਤੇ ਜਿਵੇਂ ਭਰਵਾਂ ਹੁੰਗਾਰਾ ਸੰਗਤਾਂ ਵਲੋਂ ਮੀਰੀ ਪੀਰੀ ਖਾਲਸਾ ਮਾਰਚ ਦੇ ਜੀ ਆਇਆ ਕਹਿਣ ਤੇ ਦਿੱਤਾ ਗਿਆ ਹੈ ਉਹ ਇਤਿਹਾਸ ਸਿਰਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਤੇ ਕੌਮ ਦੀ ਇਕ ਜੁਟਤਾ ਲਈ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵਲੋਂ ਮੀਰੀ ਪੀਰੀ ਖਾਲਸਾ ਦਿਵਸ ਵਾਲੇ ਦਿਨ ਇਹ ਖਾਲਸਾ ਮਾਰਚ ਸਜਾਉਣਾ ਪੰਥ ਲਈ ਚੜ੍ਹਦੀ ਕਲਾ ਦਾ ਸੰਕੇਤ ਹੈ ਤੇ ਸਾਨੂੰ ਸਾਰਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੋ ਰਹੇ ਹਰ ਆਦੇਸ਼ ਦੀ ਪਾਲਣਾ ਕਰਕੇ ਸਿੱਖੀ ਸਰੂਪ ਨਾਲ ਜੁੜ ਕੇ ਆਪਣੇ ਬੱਚਿਆਂ ਨੂੰ ਅੰਮ੍ਰਿਤਧਾਰੀ ਸਿੰਘ ਸਜਾ ਕੇ ਗੁਰੂ ਦੇ ਲੜ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਵਿਚ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਵੀ ਹਰ ਪੜਾਅ ਤੇ ਇਹੋ ਹੀ ਸੰਗਤਾਂ ਨੂੰ ਬੇਨਤੀ ਅਪੀਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਤੇ ਹਰਜੋਤ ਬੈਂਸ ਅਗਲੀ ਖ਼ਬਰ ਵਿਦਿਆਰਥੀਆਂ 'ਤੇ ਕਥਿਤ ਪੁਲਿਸ ਕਾਰਵਾਈ ਨੂੰ ਲੈ ਕੇ ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਮੰਗਿਆ ਜਵਾਬ
Ad Position 24