03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਫ਼ਗਵਾੜਾ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਫ਼ਗਵਾੜਾ, 26 ਜੁਲਾਈ (ਹਰਜੋਤ ਸਿੰਘ ਚਾਨਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ...

Ad Position 21
No active advertisement
ਅਜੀਤ ਡੈਸਕ 26-07-2026

ਫ਼ਗਵਾੜਾ, 26 ਜੁਲਾਈ (ਹਰਜੋਤ ਸਿੰਘ ਚਾਨਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਫਗਵਾੜਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸਮਾਜ ਸੇਵੀ ਸੰਸਥਾ ਨਵਿਆ ਹੈਲਪਿੰਗ ਹੈਂਡ ਵਲੋਂ ਕਰਵਾਏ ਗਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਕੱਠ ਨੂੰ ਸੰਬੋਧਨ ਕੀਤਾ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਸਮਾਜ ਸੇਵਾ ਦੇ ਖੇਤਰ ਵਿੱਚ ਸੰਸਥਾ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਦੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਕੇ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਸਰਕਾਰ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਦਾ ਯੋਗਦਾਨ ਵੀ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਲੋਕਾਂ ਨੂੰ ਸਮਾਜ ਸੇਵਾ, ਖੂਨਦਾਨ ਅਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ। ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ, ਸਮਾਜ ਸੇਵੀਆਂ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਮਾਗਮ ਸਬੰਧੀ ਚੁਣੇ ਹੋਏ ਕੌਂਸਲਰਾਂ ਨੂੰ ਸੱਦਾ ਨਾ ਦੇਣ 'ਤੇ ਭਾਜਪਾ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਆਈ.ਐੱਸ.ਆਈ. ਅਤੇ ਬੱਬਰ ਖਾਲਸਾ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 1.3 ਕਿਲੋ ਵਿਸਫੋਟਕ ਸਮੇਤ ਆਈ.ਈ.ਡੀ. ਬਰਾਮਦ
Ad Position 24