03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਡੇਰਾਬੱਸੀ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮੀਟਿੰਗ ਦੌਰਾਨ ਜੁੜਿਆ ਭਾਰੀ ਇਕੱਠ

ਡੇਰਾਬਸੀ (ਮੋਹਾਲੀ), 26 ਜੁਲਾਈ (ਰਣਬੀਰ ਸਿੰਘ ਪੜ੍ਹੀ)- ਹਲਕਾ ਡੇਰਾਬੱਸੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ...

Ad Position 21
No active advertisement
ਅਜੀਤ ਡੈਸਕ 26-07-2026

ਡੇਰਾਬਸੀ (ਮੋਹਾਲੀ), 26 ਜੁਲਾਈ (ਰਣਬੀਰ ਸਿੰਘ ਪੜ੍ਹੀ)- ਹਲਕਾ ਡੇਰਾਬੱਸੀ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੰਗਠਨ ਨਾਲ ਸਬੰਧਤ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿੱਥੇ ਸਥਾਨਕ ਲੋਕਾਂ ਅਤੇ ਸਮਰਥਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਵਿਚ ਹਲਕੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਦੌਰਾਨ ਲਗਾਏ ਗਏ ਮੁੱਖ ਬੈਨਰ 'ਤੇ "ਹਮ ਰਾਖਤ ਪਾਤਸ਼ਾਹੀ ਦਾਵਾ" ਅਤੇ"ਮਿਸ਼ਨ 2027" ਦੇ ਨਾਅਰੇ ਪ੍ਰਮੁੱਖਤਾ ਨਾਲ ਦਰਸਾਏ ਗਏ ਸਨ। ਇਸ ਤੋਂ ਇਲਾਵਾ, ਬੈਨਰ 'ਤੇ 'ਵਾਰਸ ਪੰਜਾਬ ਦੇ' ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖਾਲਸਾ, ਸ਼ਹੀਦ ਸ. ਦੀਪ ਸਿੱਧੂ, ਸ਼ਹੀਦ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲੇ, ਸ਼ਹੀਦ ਸ. ਜਸਵੰਤ ਸਿੰਘ ਖਾਲੜਾ, ਐਮ.ਪੀ. ਸ. ਸਰਬਜੀਤ ਸਿੰਘ ਖਾਲਸਾ, ਅਤੇ ਕਾਰਜਕਾਰੀ ਪ੍ਰਧਾਨ ਬਾਪੂ ਸ. ਤਰਸੇਮ ਸਿੰਘ ਸਮੇਤ ਪ੍ਰਮੁੱਖ ਸ਼ਖਸੀਅਤਾਂ ਦੀਆਂ ਤਸਵੀਰਾਂ ਨਾਲ ਸੰਗਠਨ ਦੇ ਉਦੇਸ਼ਾਂ ਨੂੰ ਉਜਾਗਰ ਕੀਤਾ ਗਿਆ।
ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਅਤੇ ਬੁਲਾਰਿਆਂ ਨੇ ਸਟੇਜ ਤੋਂ ਇਕੱਠ ਨੂੰ ਸੰਬੋਧਨ ਕੀਤਾ।

ਇਸ ਮੌਕੇ ਨਿਰਮੈਲ ਸਿੰਘ ਜੌਲਾ ਵੱਲੋਂ ਪੰਜਾਬ ਦੇ ਮੌਜੂਦਾ ਸਮਾਜਿਕ ਤੇ ਰਾਜਨੀਤਿਕ ਹਾਲਾਤਾਂ 'ਤੇ ਚਰਚਾ ਕਰਦਿਆਂ ਸੰਗਤ ਨੂੰ ਪੰਜਾਬ ਦੇ ਹੱਕਾਂ, ਪਛਾਣ ਅਤੇ ਭਵਿੱਖ ਦੀਆਂ ਯੋਜਨਾਵਾਂ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਆਗੂਆਂ ਨੇ ਆਉਣ ਵਾਲੇ ਸਮੇਂ ਅਤੇ 'ਮਿਸ਼ਨ 2027' ਲਈ ਹੁਣ ਤੋਂ ਹੀ ਪਿੰਡ-ਪਿੰਡ ਲਾਮਬੰਦੀ ਸ਼ੁਰੂ ਕਰਨ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਨੌਜਵਾਨਾਂ ਅਤੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਕਾਰਜਕਾਰੀ ਪ੍ਰਧਾਨ, ਵਾਰਿਸ ਪੰਜਾਬ ਦੇ, ਮਨਪ੍ਰੀਤ ਸਿੰਘ ਇਯਾਲੀ (ਮੈਂਬਰ ਵਿਧਾਨ ਸਭਾ), ਪਰਮਜੀਤ ਸਿੰਘ ਜੌਹਲ, ਨਿਰਮਲ ਸਿੰਘ ਜੌੜਾ ਕਲਾਂ (ਮੈਂਬਰ ਐਸਜੀਪੀਸੀ), ਕੁਲਦੀਪ ਸਿੰਘ ਸਰਸੀਣੀ, ਬਾਬਾ ਰਾਜਾ ਰਾਮ ਸਿੰਘ ਅਤੇ ਜਸ਼ਨਦੀਪ ਸਿੰਘ ਸੰਧੂ ਆਦਿ ਨੇ ਸੰਬੋਧਨ ਕੀਤਾ ।

Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਪ੍ਰੇਅ ਕਰਦੇ ਸਮੇਂ ਸੱਪ ਦੇ ਡੰਗਣ ਨਾਲ ਕਿਸਾਨ ਦੀ ਮੌਤ ਅਗਲੀ ਖ਼ਬਰ ਸਰਕਾਰੀ ਸਮਾਗਮ ਸਬੰਧੀ ਚੁਣੇ ਹੋਏ ਕੌਂਸਲਰਾਂ ਨੂੰ ਸੱਦਾ ਨਾ ਦੇਣ 'ਤੇ ਭਾਜਪਾ ਆਗੂਆਂ ਨੇ ਕੀਤੀ ਪ੍ਰੈਸ ਕਾਨਫਰੰਸ
Ad Position 24